12 ਵਿਦਿਆਰਥੀਆਂ ਨੇ ਹਾਈਕਿੰਗ ਟ੍ਰੈਕਿੰਗ ਕੈਂਪ ’ਚ ਲਿਆ ਹਿੱਸਾ
12 ਵਿਦਿਆਰਥੀਆਂ ਨੇ ਹਾਈਕਿੰਗ ਟਰੈਕਿੰਗ ਕੈਂਪ ਵਿੱਚ ਭਾਗ ਲਿਆ
Publish Date: Sat, 21 Feb 2026 05:08 PM (IST)
Updated Date: Sat, 21 Feb 2026 05:09 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਫਤਹਿਗੜ੍ਹ ਸਾਹਿਬ ਦੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ 12 ਵਿਦਿਆਰਥੀ ਵਲੰਟੀਅਰਾਂ ਨੇ ਨੌਜਵਾਨ ਸੇਵਾਵਾਂ ਫਤਹਿਗੜ੍ਹ ਸਾਹਿਬ ਵੱਲੋਂ ਪਲਨਪੁਰ ਮੋਹਾਲੀ ਵਿਖੇ ਕਰਵਾਏ ਹਾਈਕਿੰਗ ਟ੍ਰੈਕਿੰਗ ਕੈਂਪ ਵਿੱਚ ਹਿੱਸਾ ਲਿਆ। ਇਸ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਕੁਦਰਤ ਨਾਲ ਜੋੜਨ ਅਤੇ ਕੁਦਰਤੀ ਸਰਗਰਮੀਆਂ ਬਾਰੇ ਜਾਣਕਾਰੀ ਦਿੱਤੀ ਗਈ। ਕੈਂਪ ਦਾ ਮੁੱਖ ਉਦੇਸ਼ ਵਲੰਟੀਅਰਾਂ ਨੂੰ ਕੁਦਰਤ ਨਾਲ ਨੇੜਤਾ ਵਧਾਉਣਾ ਅਤੇ ਪ੍ਰੇਰਿਤ ਕਰਨਾ ਸੀ।