142 ਚੋਰੀਸ਼ੁਦਾ ਤੇ ਗੁੰਮ ਹੋਏ ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ
142 ਚੋਰੀਸ਼ੁਦਾ ਅਤੇ ਗੁੰਮ ਹੋਏ ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ
Publish Date: Mon, 05 Jan 2026 05:59 PM (IST)
Updated Date: Mon, 05 Jan 2026 06:02 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਐੱਸਐੱਸਪੀ ਫਤਹਿਗੜ੍ਹ ਸਾਹਿਬ ਸ਼ੁਭਮ ਅਗਰਵਾਲ ਨੇ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਚੋਰੀ ਹੋਏ ਤੇ ਗੁੰਮ ਹੋਏ 142 ਮੋਬਾਈਲ ਫ਼ੋਨ ਬਰਾਮਦ ਕਰਕੇ ਉਨ੍ਹਾਂ ਦੇ ਅਸਲ ਮਾਲਕਾਂ ਦੇ ਹਵਾਲੇ ਕਰ ਦਿੱਤੇ ਹਨ। ਉਨ੍ਹਾਂ ਇਸ ਮੁਹਿੰਮ ਦੀ ਸਫਲਤਾ ਲਈ ਪੁਲਿਸ ਅਧਿਕਾਰੀਆਂ ਦੀ ਪਿੱਠ ਥਾਪੜੀ ਤੇ ਵਿਸ਼ੇਸ਼ ਤੌਰ ’ਤੇ ਐੱਸਪੀ(ਡੀ) ਰਾਕੇਸ਼ ਯਾਦਵ, ਡੀਐੱਸਪੀ(ਐੱਚ) ਹਰਤੇਸ਼ ਕੌਸ਼ਿਕ ਅਤੇ ਇੰਚਾਰਜ ਤਕਨੀਕੀ ਸੈੱਲ ਕੁਲਦੀਪ ਸਿੰਘ ਅਤੇ ਉਨ੍ਹਾਂ ਦੀ ਪੂਰੀ ਟੀਮ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਤਕਨੀਕੀ ਸੈੱਲ ਨੇ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਕੇ ਇਨ੍ਹਾਂ ਮੋਬਾਈਲਾਂ ਨੂੰ ਟਰੇਸ ਕੀਤਾ ਹੈ, ਜੋ ਕਿ ਇਕ ਸ਼ਲਾਘਾਯੋਗ ਕਦਮ ਹੈ। ਐੱਸਐੱਸਪੀਨੇ ਜਨਤਾ ਨੂੰ ਅਪੀਲ ਕੀਤੀ ਕਿ ਮੋਬਾਈਲ ਗੁੰਮ ਹੋਣ ’ਤੇ ਤੁਰੰਤ ਸੀਈਆਈਆਰ ਪੋਰਟਲ ਜਾਂ ਨਜ਼ਦੀਕੀ ਪੁਲਿਸ ਸਟੇਸ਼ਨ ਵਿਚ ਰਿਪੋਰਟ ਦਰਜ ਕਰਵਾਉਣ। ਆਪਣੇ ਮੋਬਾਈਲ ਫ਼ੋਨ ਵਾਪਸ ਲੈਣ ਪਹੁੰਚੇ ਲੋਕਾਂ ਨੇ ਪੁਲਿਸ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਫ਼ੋਨ ਮਿਲਣ ਦੀ ਉਮੀਦ ਛੱਡ ਦਿੱਤੀ ਸੀ, ਪਰ ਪੁਲਿਸ ਦੀ ਮੁਸਤੈਦੀ ਸਦਕਾ ਅੱਜ ਉਨ੍ਹਾਂ ਦੇ ਕੀਮਤੀ ਫ਼ੋਨ, ਸੁਰੱਖਿਅਤ ਉਨ੍ਹਾਂ ਨੂੰ ਮਿਲ ਗਏ ਹਨ।