- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਡੀ ਗੋਬਿੰਦਗੜ੍ਹ ’ਚ ਜੈ ਮਾਂ ਨੈਣਾ ਦੇਵੀ ਕਲੱਬ ਵੱਲੋਂ 14ਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਜੈ ਮਾਂ ਨੈਣਾ ਦੇਵੀ ਕਲੱਬ ਮੰਡੀ ਗੋਬਿੰਦਗੜ੍ਹ ਵੱਲੋਂ 14ਵਾਂ ਵਿਸ਼ਾਲ ਭਗਵਤੀ ਜਾਗਰਣ ਕਲੱਬ ਪ੍ਰਧਾਨ ਚਰਨਜੀਤ ਸਿੰਘ ਚੰਨਾ ਦੀ ਅਗਵਾਈ ਹੇਠ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਦੌਰਾਨ ਜੋਤੀ ਪ੍ਰਚੰਡ ਕਰਨ ਦੀ ਰਸਮ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਨਿਭਾਈ। ਜਾਗਰਣ ਦੌਰਾਨ ਪ੍ਰਸਿੱਧ ਗਾਇਕ ਦੁਰਗਾ ਰੰਗੀਲਾ, ਧੀਮਾਨ ਸਿਸਟਰਜ਼ ਤੇ ਜੀਵਨ ਬਾਬਾ ਨੇ ਮਾਤਾ ਰਾਣੀ ਦੀਆਂ ਭੇਟਾਂ ਦਾ ਗੁਣਗਾਨ ਕਰਕੇ ਸਾਰੀ ਰਾਤ ਸੰਗਤ ਨੂੰ ਨਿਹਾਲ ਕੀਤਾ। ਸੰਗਤ ਨੂੰ ਸੰਬੋਧਨ ਕਰਦਿਆਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਲੱਬ ਪ੍ਰਧਾਨ ਚਰਨਜੀਤ ਸਿੰਘ ਚੰਨਾ ਅਤੇ ਪ੍ਰਬੰਧਕੀ ਟੀਮ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਕਲੱਬ ਪ੍ਰਧਾਨ ਚਰਨਜੀਤ ਸਿੰਘ ਚੰਨਾ ਵੱਲੋਂ ਮੁੱਖ ਮਹਿਮਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਸਮੇਤ ਸੀਨੀਅਰ ਲੀਡਰਸ਼ਿਪ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਪ੍ਰਬੰਧਕਾਂ ਵੱਲੋਂ ਸੰਗਤ ਦਾ ਧੰਨਵਾਦ ਕੀਤਾ ਗਿਆ। ਸਮਾਗਮ ਦੌਰਾਨ ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਜਥੇਦਾਰ ਜਰਨੈਲ ਸਿੰਘ ਮਾਜਰੀ, ਸਿਮਰਨਜੀਤ ਸਿੰਘ ਧਾਲੀਵਾਲ, ਧਰਮਪਾਲ ਸਿੰਘ ਮੰਡੀ, ਅਮਰਜੀਤ ਸਿੰਘ ਅੰਬੀ, ਸਾਗਰ ਮੰਡੀ ਮੀਤ ਪ੍ਰਧਾਨ, ਅਜੇ ਕੁਮਾਰ ਨੰਬਰਦਾਰ, ਪੋਲਿਸ ਮੰਡੀ, ਰਵੀ ਕੁਮਾਰ, ਰਾਕੇਸ਼ ਕੁਮਾਰ, ਰੋਮੀਓ ਮੰਡੀ, ਸ਼ਿਵਾ ਮੰਡੀ, ਸੰਜੇ ਮੰਡੀ, ਕਰਨ ਕੁਮਾਰ, ਸੁਮਿਤ ਕੁਮਾਰ, ਦੀਵਾਨਾਂ ਮੰਡੀ, ਸ਼ਿਵ ਕੁਮਾਰ, ਅਲਬਖਸ ਮੰਡੀ ਅਤੇ ਐਮਪੀ ਭਗਤ ਸਮੇਤ ਵੱਡੀ ਗਿਣਤੀ ’ਚ ਸੰਗਤ ਹਾਜ਼ਰ ਸੀ।