20 ਗ੍ਰਾਮ ਹੈਰੋਇਨ ਬਰਾਮਦ, ਇਕ ਕਾਬੂ
20 ਗ੍ਰਾਮ ਹੈਰੋਇਨ ਬਰਾਮਦ, ਇਕ ਕਾਬੂ
Publish Date: Tue, 10 Feb 2026 05:00 PM (IST)
Updated Date: Tue, 10 Feb 2026 05:02 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸੀਆਈਏ ਸਟਾਫ ਸਰਹਿੰਦ ਦੀ ਪੁਲਿਸ ਟੀਮ ਨੇ ਇਕ ਵਿਅਕਤੀ ਨੂੰ 20 ਗ੍ਰਾਮ ਹੈਰੋਈਨ ਸਣੇ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਪਿੰਡ ਸੌਂਟੀ ਨੇੜੇ ਇਕ ਵਿਅਕਤੀ ਨੂੰ ਰੋਕ ਕੇ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲਈ ਤਾਂ ਉਸ ਤੋਂ 20 ਗ੍ਰਾਮ ਹੈਰੋਈਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਮੁਲਜ਼ਮ ਦੀ ਪਛਾਣ ਕਰਨ ਕੁਮਾਰ ਵਾਸੀ ਅਮਲੋਹ ਵਜੋਂ ਹੋਈ ਹੈ, ਜਿਸ ਦੇ ਖ਼ਿਲਾਫ਼ ਪੁਲਿਸ ਥਾਣਾ ਅਮਲੋਹ ਵਿਖੇ ਮੁਕੱਦਮਾ ਦਰਜ ਕਰਕੇ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।