- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਖੋਜੇਮਾਜਰਾ ਦੇ 23 ਪਰਿਵਾਰ ਅਕਾਲੀ ਦਲ ’ਚ ਸ਼ਾਮਲ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਹਲਕਾ ਫਤਹਿਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਹੇਠ ਪਿੰਡ ਖੋਜੇਮਾਜਰਾ ਦੇ 23 ਪਰਿਵਾਰ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਅਕਾਲੀ ਦਲ ’ਚ ਸ਼ਾਮਲ ਹੋ ਗਏ। ਭੁੱਟਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਸਨਮਾਨ ਕਰਦਿਆਂ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਸਮਝ ਚੁੱਕੇ ਹਨ ਕਿ ਪੰਜਾਬ ਅਤੇ ਪੰਜਾਬੀਅਤ ਦਾ ਭਲਾ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦਾ ਹੈ, ਜਿਸ ਕਾਰਨ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਲੋਕ ਲਗਾਤਾਰ ਅਕਾਲੀ ਦਲ ਨਾਲ ਜੁੜ ਰਹੇ ਹਨ। ਪਾਰਟੀ ’ਚ ਸ਼ਾਮਲ ਹੋਣ ਵਾਲਿਆਂ ’ਚ ਨਰਿੰਦਰ ਸਿੰਘ ਨਿੰਦੀ, ਸੁਖਵਿੰਦਰ ਸਿੰਘ, ਰਣਜੀਤ ਸਿੰਘ ਜੀਤੀ, ਅਮਰਜੀਤ ਕੌਰ, ਹਰਜਿੰਦਰ ਕੌਰ, ਅਮਰ ਕੌਰ, ਬਲਜਿੰਦਰ ਕੌਰ, ਮਨਜੀਤ ਕੌਰ, ਲਵਿੰਦਰ ਕੌਰ, ਗੁਰਮੀਤ ਕੌਰ, ਅਮਰਜੀਤ ਕੌਰ, ਪ੍ਰਕਾਸ਼ ਕੌਰ, ਜਸਪ੍ਰੀਤ ਕੌਰ, ਜਸਵਿੰਦਰ ਕੌਰ, ਸਤਨਾਮ ਕੌਰ, ਜਸਵੀਰ ਕੌਰ, ਬਲਜੀਤ ਕੌਰ, ਗੁਰਵਿੰਦਰ ਸਿੰਘ, ਹਰਜਿੰਦਰ ਸਿੰਘ, ਗੁਰਮੀਤ ਸਿੰਘ, ਗੁਰਦੀਪ ਸਿੰਘ, ਜੋਗੀ ਖਾਨ ਅਤੇ ਇਸਲਾਮ ਖਾਨ ਪ੍ਰਮੁੱਖ ਹਨ। ਭੁੱਟਾ ਨੇ ਦੱਸਿਆ ਕਿ ਇਹ ਪਰਿਵਾਰ ਪਾਰਟੀ ਦੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਖਾਲਸਾ ਦੀ ਪ੍ਰੇਰਨਾ ਸਦਕਾ ਸ਼ਾਮਲ ਹੋਏ ਹਨ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਹਰ ਫ਼ਰੰਟ ’ਤੇ ਨਾਕਾਮ ਸਾਬਤ ਹੋਈ ਹੈ ਅਤੇ ਲੋਕ ਇਨ੍ਹਾਂ ਦੇ ਝੂਠੇ ਲਾਰਿਆਂ ਤੋਂ ਅੱਕ ਚੁੱਕੇ ਹਨ, ਜਿਸ ਦਾ ਨਤੀਜਾ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਸਾਹਮਣੇ ਆਵੇਗਾ। ਉਨ੍ਹਾਂ ਵਰਕਰਾਂ ਨੂੰ ਘਰ-ਘਰ ਜਾ ਕੇ ਲੋਕਾਂ ਨੂੰ ਪਾਰਟੀ ਨਾਲ ਜੋੜਨ ਦਾ ਸੱਦਾ ਦਿੱਤਾ। ਇਸ ਮੌਕੇ ਸਰਕਲ ਪ੍ਰਧਾਨ ਜਗਦੀਪ ਸਿੰਘ ਹੁਸੈਨਪੁਰ, ਯੂਥ ਸਰਕਲ ਪ੍ਰਧਾਨ ਹਰਵਿੰਦਰ ਸਿੰਘ ਖੋਜੇਮਾਜਰਾ, ਗੁਰਦੇਵ ਸਿੰਘ, ਅਜੈਬ ਸਿੰਘ, ਰਾਮ ਲਾਲ, ਨਿਰਮਲ ਸਿੰਘ, ਹਰਨੇਕ ਸਿੰਘ, ਚਰਨ ਸਿੰਘ ਅਤੇ ਬਾਵਾ ਸਿੰਘ ਮੌਜੂਦ ਸਨ।