ਪੱਤਰ ਪੇ੍ਰਰਕ, ਫ਼ਤਹਿਗੜ੍ਹ ਸਾਹਿਬ : ਸ਼ੁੱਕਰਵਾਰ ਨੂੰ ਜ਼ਿਲ੍ਹੇ 'ਚ ਕੋਰੋਨਾ ਨਾਲ 2 ਜਣਿਆਂ ਦੀ ਮੌਤ ਹੋ ਗਈ, ਜਦਕਿ 2 ਦੀ ਰਿਪੋਰਟ ਪਾਜ਼ੇਟਿਵ ਪਾਈ ਗਈ। ਇਸ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾਕਟਰ ਮਹਿੰਦਰ ਸਿੰਘ ਨੇ ਦੱਸਿਆ ਕਿ ਮਿ੍ਤਕਾਂ 'ਚ ਬਲਾਕ ਖੇੜਾ ਦੇ ਪਿੰਡ ਪਵਾਲਾ ਦੀ 51 ਸਾਲਾ ਅੌਰਤ ਅਤੇ ਅਮਲੋਹ ਦਾ 57 ਸਾਲਾ ਵਿਅਕਤੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਵੀਰਵਾਰ ਨੂੰ ਕੋਰੋਨਾ ਟੈਸਟ ਲਈ 1088 ਵਿਅਕਤੀਆਂ ਦੇ ਸੈਂਪਲ ਲਏ ਸਨ, ਜਿਨ੍ਹਾਂ 'ਚੋਂ 2 ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਹੁਣ ਤਕ ਜ਼ਿਲ੍ਹੇ ਭਰ 'ਚੋਂ 246512 ਵਿਅਕਤੀਆਂ ਦੇ ਟੈਸਟ ਲਏ ਜਾ ਚੁੱਕੇ ਹਨ, ਜਿਨ੍ਹਾਂ 'ਚੋਂ 237240 ਦੀ ਰਿਪੋਰਟ ਨੈਗੇਟਿਵ ਪਾਈ ਗਈ ਅਤੇ 8771 ਵਿਅਕਤੀ ਪਾਜ਼ੇਟਿਵ ਪਾਏ ਗਏ, ਜਦਕਿ 278 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।