ਚੋਰੀ ਕੀਤੇ ਮੋਟਰਸਾਈਕਲ ਸਣੇ 3 ਗ੍ਰਿਫ਼ਤਾਰ
ਚੋਰੀ ਕੀਤੇ ਮੋਟਰਸਾਈਕਲ ਸਣੇ 3 ਗ੍ਰਿਫ਼ਤਾਰ
Publish Date: Tue, 10 Feb 2026 05:00 PM (IST)
Updated Date: Tue, 10 Feb 2026 05:02 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਅਮਲੋਹ ਪੁਲਿਸ ਥਾਣੇ ਦੀ ਟੀਮ ਨੇ ਇਕ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਕੇ ਚੋਰੀ ਕੀਤਾ ਮੋਟਰਸਾਈਕਲ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਸ ਮਾਮਲੇ ਵਿਚ ਸਹਾਇਕ ਥਾਣੇਦਾਰ ਤਰਨਜੀਤ ਸਿੰਘ ਵੱਲੋਂ ਮੁਕੱਦਮਾ ਦਰਜ ਕਰਕੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਜਾਣਕਾਰੀ ਮੁਤਾਬਕ ਮਾੜੇ ਅਨਸਰਾਂ ਦੀ ਭਾਲ ਵਿਚ ਗਸ਼ਤ ਕਰ ਰਹੀ ਪੁਲਿਸ ਟੀਮ ਨੂੰ ਮੁਖਬਰ ਨੇ ਇਤਲਾਹ ਕੀਤੀ ਕਿ ਤਿੰਨ ਵਿਅਕਤੀ ਨਸ਼ੇ ਦੇ ਆਦੀ ਹਨ ਤੇ ਮੋਟਰਸਾਈਕਲ ਚੋਰੀ ਕਰਕੇ ਵੇਚਣ ਦਾ ਧੰਦਾ ਕਰਦੇ ਹਨ। ਪੁਲਿਸ ਟੀਮ ਨੇ ਸੂਚਨਾ ਦੇ ਅਧਾਰ ਤੇ ਕਾਰਵਾਈ ਕਰਦੇ ਹੋਏ ਦਵਿੰਦਰ ਸਿੰਘ, ਜਸਪ੍ਰੀਤ ਸਿੰਘ ਅਤੇ ਰਾਜਵੀਰ ਸਿੰਘ ਨੂੰ ਚੋਰੀ ਸ਼ੁਦਾ ਮੋਟਰਸਾਈਕਲ ਸਣੇ ਕਾਬੂ ਕਰ ਲਿਆ।