ਨਸ਼ੇ ਦੀ ਹਾਲਤ ’ਚ ਘੁੰਮਦੇ 3 ਜਣੇ ਫ਼ੜੇ
ਨਸ਼ੇ ਦੀ ਹਾਲਤ ’ਚ ਘੁੰਮਦੇ 3 ਜਣੇ ਫ਼ੜੇ
Publish Date: Wed, 01 Apr 2026 06:24 PM (IST)
Updated Date: Wed, 01 Apr 2026 06:28 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਪੁਲਿਸ ਟੀਮਾਂ ਵੱਲੋਂ ਨਸ਼ੇ ਦੀ ਹਾਲਤ ਵਿਚ ਘੁੰਮਦੇ 3 ਵਿਅਕਤੀਆਂ ਨੂੰ ਕਾਬੂ ਕੀਤੇ ਜਾਣ ਦੀ ਸੂਚਨਾ ਹੈ। ਜਾਣਕਾਰੀ ਅਨੁਸਾਰ ਖਮਾਣੋਂ ਪੁਲਿਸ ਨੇ ਨਸ਼ੇ ਦੀ ਹਾਲਤ ਵਿਚ ਘੁੰਮਦੇ ਇਸ਼ਾਨ ਕੌਸ਼ਲ, ਬਡਾਲੀ ਆਲਾ ਸਿੰਘ ਪੁਲਿਸ ਨੇ ਬਿਕਰਮ ਸਿੰਘ ਅਤੇ ਮੰਡੀ ਗੋਬਿੰਦਗੜ੍ਹ ਪੁਲਿਸ ਨੇ ਮਨਦੀਪ ਸਿੰਘ ਦਾ ਡੋਪ ਟੈਸਟ ਕਰਵਾਇਆ ਜੋ ਪਾਜ਼ੇਟਿਵ ਆਇਆ। ਪੁਲਿਸ ਉਕਤ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਕੇਸ ਦਰਜ ਕਰ ਲਏ ਹਨ।