30 ਗ੍ਰਾਮ ਹੈਰੋਇਨ ਬ੍ਰਾਮਦ, ਪਰਚਾ ਦਰਜ
30 ਗ੍ਰਾਮ ਹੈਰੋਇਨ ਬ੍ਰਾਮਦ, ਪਰਚਾ ਦਰਜ਼
Publish Date: Mon, 13 Apr 2026 07:30 PM (IST)
Updated Date: Mon, 13 Apr 2026 07:34 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸਥਾਨਕ ਪੁਲਿਸ ਵੱਲੋਂ 30 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤੇ ਵਿਅਕਤੀਆਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਨੇ ਭਾਬਰੀ ਕਲੋਨੀ ਨਸਰਾਲੀ ਵਿਖੇ ਇਕ ਗਡੀ ਵਿਚ ਖੜ੍ਹੇ ਵਿਅਕਤੀਆਂ ਦੀ ਸ਼ੱਕ ਦੇ ਅਧਾਰ ’ਤੇ ਤਲਾਸ਼ੀ ਕੀਤੀ, ਉਨ੍ਹਾਂ ਪਾਸੋ ਕਥਿਤ ਤੌਰ ’ਤੇ 30 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮਾਂ ਦੀ ਪਛਾਣ ਨੇਤਰ ਸਿੰਘ, ਮਨਪ੍ਰੀਤ ਸਿੰਘ ਉਰਫ਼ ਮਨੀ ਅਤੇ ਡੇਵਿਡ ਦੇ ਰੂਪ ਵਿਚ ਦੱਸੀ ਗਈ ਹੈ।