ਡੋਪ ਟੈਸਟ ਪਾਜ਼ੇਟਿਵ ਆਉਣ ਤੇ ਹਿਮਾਚਲ ਵਾਸੀ ਸਣੇ 4 ਗ੍ਰਿਫ਼ਤਾਰ
ਡੋਪ ਟੈਸਟ ਪਾਜ਼ੇਟਿਵ ਆਉਣ ਤੇ ਹਿਮਾਚਲ ਵਾਸੀ ਸਣੇ 4 ਗ੍ਰਿਫ਼ਤਾਰ
Publish Date: Thu, 12 Mar 2026 05:04 PM (IST)
Updated Date: Thu, 12 Mar 2026 05:06 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਪੁਲਿਸ ਨੇ ਨਸ਼ਾ ਵਿਰੋਧੀ ਮੁਹਿੰਮ ਨੂੰ ਤੇਜ ਕਰਦੇ ਹੋਏ ਹਿਮਾਚਲ ਵਾਸੀ ਸਣੇ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਵੱਖ-ਵੱਖ ਥਾਣਿਆਂ ਵਿਚ ਮੁਕੱਦਮੇ ਦਰਜ ਕੀਤੇ ਹਨ। ਉਕਤ ਵਿਅਕਤੀਆਂ ਦਾ ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਅਮਲ ਵਿਚ ਲਿਆਂਦੀ ਗਈ ਹੈ। ਪੁਲਿਸ ਮੁਤਾਬਕ ਡੋਪ ਟੈਸਟ ਪਾਜ਼ੇਟਿਵ ਆਉਣ ਵਾਲੀਆਂ ਵਿਚ ਅੰਕੁਸ਼ ਵਾਸੀ ਸ਼ਿਮਲਾ ਦੇ ਇਲਾਵਾ ਸੁਰਿੰਦਰ ਸਿੰਘ, ਹਰਜੀਤ ਸਿੰਘ ਤੇ ਹਰਵਿੰਦਰ ਸਿੰਘ ਸ਼ਾਮਲ ਹਨ।