ਨਸ਼ਾ ਕਰ ਕੇ ਘੁੰਮਦੇ 4 ਪੁਲਿਸ ਅੜਿੱਕੇ
ਨਸ਼ਾ ਕਰਕੇ ਘੁੰਮਦੇ 4 ਜਣੇ ਚੜ੍ਹੇ ਪੁਲਿਸ ਦੇ ਅੜਿੱਕੇ
Publish Date: Sat, 28 Feb 2026 06:12 PM (IST)
Updated Date: Sat, 28 Feb 2026 06:13 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਨਸ਼ਾ ਕਰ ਕੇ ਘੁੰਮਦੇ 4 ਜਣਿਆਂ ਦੇ ਪੁਲਿਸ ਦੇ ਅੜਿੱਕੇ ਚੜ੍ਹ ਜਾਣ ਦੀ ਸੂਚਨਾ ਹੈ। ਜਾਣਕਾਰੀ ਮੁਤਾਬਿਕ ਅਮਲੋਹ ਪੁਲਿਸ ਨੇ ਕਮਲ, ਬਡਾਲੀ ਆਲਾ ਸਿੰਘ ਪੁਲਿਸ ਨੇ ਜਰਨੈਲ ਸਿੰਘ ਤੇ ਲਖਵਿੰਦਰ ਸਿੰਘ ਅਤੇ ਖਮਾਣੋਂ ਪੁਲਿਸ ਨੇ ਗੁਰਜੰਟ ਸਿੰਘ ਦਾ ਡੋਪ ਟੈਸਟ ਕਰਵਾਇਆ ਜੋ ਪਾਜ਼ੇਟਿਵ ਆਇਆ। ਪੁਲਿਸ ਨੇ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਕੇਸ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਹੈ।