40 ਲੱਖ ਪਰਿਵਾਰਾਂ ਨੂੰ ਮੁਫਤ ਰਾਸ਼ਨ ਕਿੱਟਾਂ ਮਿਲਣਗੀਆਂ : ਵਿਧਾਇਕ ਰਾਏ
40 ਲੱਖ ਪਰਿਵਾਰਾਂ ਨੂੰ ਮੁਫਤ ਰਾਸ਼ਨ ਕਿੱਟਾਂ ਮਿਲਣਗੀਆਂ: ਵਿਧਾਇਕ ਰਾਏ
Publish Date: Mon, 02 Mar 2026 05:04 PM (IST)
Updated Date: Mon, 02 Mar 2026 05:07 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਵਿਧਾਨ ਸਭਾ ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ‘ਮੇਰੀ ਰਸੋਈ’ ਯੋਜਨਾ ਦੇ ਤਹਿਤ 40 ਲੱਖ ਪਰਿਵਾਰਾਂ ਨੂੰ ਅਪ੍ਰੈਲ ਤੋਂ ਤਿਮਾਹੀ ਆਧਾਰ ’ਤੇ ਮੁਫਤ ਰਾਸ਼ਨ ਕਿੱਟਾਂ ਵੰਡੀਆਂ ਜਾਣਗੀਆਂ। ਉਨ੍ਹਾਂ ਇਸ ਫੈਸਲੇ ਨੂੰ ਇਤਿਹਾਸਕ ਦੱਸਦਿਆਂ ਕਿਹਾ ਕਿ ਇਹ ਯੋਜਨਾ ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਕਰਨ ਵੱਲ ਚੁੱਕਿਆ ਵੱਡਾ ਕਦਮ ਹੈ। ਉਨ੍ਹਾਂ ਦੱਸਿਆ ਕਿ ਹਰ ਰਾਸ਼ਨ ਕਿੱਟ ਵਿੱਚ 2 ਕਿਲੋ ਮੂੰਗੀ-ਛੋਲਿਆਂ ਦੀ ਦਾਲ, 2 ਕਿਲੋ ਖੰਡ, 1 ਕਿਲੋ ਲੂਣ, 200 ਗ੍ਰਾਮ ਹਲਦੀ ਅਤੇ 1 ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੋਵੇਗਾ। ਇਹ ਕਿੱਟਾਂ ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਮਿਲ ਰਹੀ ਕਣਕ ਤੋਂ ਵੱਖਰੀਆਂ ਹੋਣਗੀਆਂ ਅਤੇ ਮਾਰਕਫੈੱਡ ਨੋਡਲ ਏਜੰਸੀ ਵਜੋਂ ਵੰਡ ਦਾ ਕੰਮ ਸੰਭਾਲੇਗਾ। ਵਿਧਾਇਕ ਨੇ ਦਾਅਵਾ ਕੀਤਾ ਕਿ ਇਸ ਗੁਣਵੱਤਾ ’ਤੇ ਪੂਰਾ ਧਿਆਨ ਰੱਖਿਆ ਜਾਵੇਗਾ।