ਡੋਪ ਟੈਸਟ ਪਾਜ਼ੇਟਿਵ ਆਉਣ ’ਤੇ 5 ਕਾਬੂ
ਡੋਪ ਟੈਸਟ ਪਾਜ਼ੇਟਿਵ ਆਉਣ ’ਤੇ 5 ਕਾਬੂ
Publish Date: Wed, 18 Mar 2026 04:24 PM (IST)
Updated Date: Wed, 18 Mar 2026 04:25 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਪੁਲਿਸ ਨੇ ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਵੱਖ-ਵੱਖ ਵਿਅਕਤੀਆਂ ਖ਼ਿਲਾਫ਼ 5 ਕੇਸ ਦਰਜ ਕੀਤੇ ਹਨ। ਜਾਣਕਾਰੀ ਮੁਤਾਬਕ ਅਮਲੋਹ ਪੁਲਿਸ ਨੇ ਅਮਨਦੀਪ ਉਰਫ਼਼ ਦੀਪੂ, ਖਮਾਣੋਂ ਪੁਲਿਸ ਨੇ ਬਲਵਿੰਦਰ ਸਿੰਘ, ਸਰਹੰਦ ਪੁਲਿਸ ਨੇ ਜਗਦੀਪ ਸਿੰਘ, ਬਡਾਲੀ ਆਲਾ ਪੁਲਿਸ ਨੇ ਹਰਪ੍ਰੀਤ ਸਿੰਘ ਤੇ ਕਰਨ ਸਿੰਘ ਦਾ ਡੋਪ ਟੈਸਟ ਕਰਵਾਇਆ ਜੋ ਪਾਜ਼ੇਟਿਵ ਆਇਆ। ਉਕਤ ਵਿਅਕਤੀਆਂ ਖ਼ਿਲਾਫ਼ ਨਸ਼ਾ ਵਿਰੋਧੀ ਕਾਨੂੰਨ ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।