ਨਸ਼ਾ ਕਰਨ ਦੇ ਦੋਸ਼ ਹੇਠ 5 ਕਾਬੂ
ਨਸ਼ਾ ਕਰਨ ਦੇ ਦੋਸ਼ ਹੇਠ 5 ਕਾਬੂ
Publish Date: Sat, 21 Feb 2026 06:02 PM (IST)
Updated Date: Sat, 21 Feb 2026 06:03 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਪੁਲਿਸ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 5 ਵਿਅਕਤੀਆਂ ਨੂੰ ਨਸ਼ਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਵੱਖ-ਵੱਖ ਪੁਲਿਸ ਟੀਮਾਂ ਨੇ ਅਮਰਿੰਦਰ ਸਿੰਘ, ਅਰਸ਼ਪ੍ਰੀਤ ਸਿੰਘ, ਪਰਮਜੀਤ ਸਿੰਘ, ਹਰਪ੍ਰੀਤ ਸਿੰਘ ਤੇ ਗੁਰਵੀਰ ਸਿੰਘ ਦਾ ਡੋਪ ਟੈਸਟ ਕਰਵਾਇਆ ਜੋ ਪਾਜ਼ੇਟਿਵ ਆਇਆ। ਜਿਸ ਨੂੰ ਲੈ ਕੇ ਸਰਹਿੰਦ, ਅਮਲੋਹ, ਬਸੀ ਪਠਾਣਾਂ, ਖੇੜੀ ਨੌਧ ਸਿੰਘ, ਮੂਲੇਪੁਰ ਪੁਲਿਸ ਥਾਣਿਆਂ ਵਿਚ ਮੁਕੱਦਮੇ ਦਰਜ ਕੀਤੇ ਗਏ ਹਨ।