ਨਸ਼ਾ ਕਰਨ ਦੇ ਦੋਸ਼ ਹੇਠ 5 ਗ੍ਰਿਫ਼ਤਾਰ
ਨਸ਼ਾ ਕਰਨ ਦੇ ਦੋਸ਼ ਹੇਠ 5 ਗ੍ਰਿਫ਼ਤਾਰ
Publish Date: Mon, 23 Feb 2026 04:34 PM (IST)
Updated Date: Mon, 23 Feb 2026 04:37 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਪੁਲਿਸ ਨੇ ਨਸ਼ਾ ਕਰਨ ਦੇ ਦੋਸ਼ ਹੇਠ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਫਤਹਿਗੜ੍ਹ ਸਾਹਿਬ ਪੁਲਿਸ ਨੇ ਧਰਮਿੰਦਰ ਸਿੰਘ, ਅਮਲੋਹ ਪੁਲਿਸ ਨੇ ਪੁਨੀਤ ਕੁਮਾਰ, ਖਮਾਣੋਂ ਪੁਲਿਸ ਨੇ ਰਵਿੰਦਰ ਕੁਮਾਰ ਤੇ ਕੁਲਵੀਰ ਸਿੰਘ ਤੇ ਬਸੀ ਪਠਾਣਾਂ ਪੁਲਿਸ ਨੇ ਵਿਨੋਦ ਕੁਮਾਰ ਦਾ ਡੋਪ ਟੈਸਟ ਕਰਵਾਇਆ ਜੋ ਪਾਜ਼ੇਟਿਵ ਆਇਆ ਹੈ। ਉਪਰੋਕਤ ਸਬੰਧੀ ਵੱਖ-ਵੱਖ ਪੁਲਿਸ ਥਾਣਿਆਂ ’ਚ ਮੁਕੱਦਮੇ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਗਈ ਹੈ।