5 ਜਣੇ ਨਸ਼ੇ ਦੀ ਹਾਲਤ ’ਚ ਕਾਬੂ ਕੀਤੇ
5 ਜਣੇ ਨਸ਼ੇ ਦੀ ਹਾਲਤ ’ਚ ਕਾਬੂ ਕੀਤੇ
Publish Date: Tue, 07 Apr 2026 05:54 PM (IST)
Updated Date: Tue, 07 Apr 2026 05:56 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਦੌਰਾਨ 5 ਜਣਿਆਂ ਨੂੰ ਨਸ਼ੇ ਦੀ ਹਾਲਤ ’ਚ ਕਾਬੂ ਕੀਤੇ ਜਾਣ ਦੀ ਸੂਚਨਾ ਹੈ। ਜਾਣਕਾਰੀ ਮੁਤਾਬਕ ਬਡਾਲੀ ਆਲਾ ਸਿੰਘ ਪੁਲਿਸ ਨੇ ਸਤਵਿੰਦਰ ਸਿੰਘ, ਖੇੜੀ ਨੌਧ ਸਿੰਘ ਪੁਲਿਸ ਨੇ ਪਰਮਵੀਰ ਸਿੰਘ, ਮੂਲੇਪੁਰ ਪੁਲਿਸ ਨੇ ਗੁਰਵਿੰਦਰ ਸਿੰਘ, ਫਤਹਿਗੜ੍ਹ ਸਾਹਿਬ ਪੁਲਿਸ ਨੇ ਚੀਨੂੰ ਅਤੇ ਖਮਾਣੋਂ ਪੁਲਿਸ ਨੇ ਨਸ਼ੇ ਦੀ ਹਾਲਤ ਵਿਚ ਘੁੰਮਦੇ ਸੁਖਜੀਤ ਸਿੰਘ ਦਾ ਡੋਪ ਟੈਸਟ ਕਰਵਾਇਆ ਜੋ ਪਾਜ਼ੇਟਿਵ ਆਇਆ। ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਹੈ।