ਫਤਹਿਗੜ੍ਹ ਸਾਹਿਬ ਦੇ 50 ਸਰਕਾਰੀ ਸਕੂਲਾਂ ਨੂੰ ਮਿਲੀ ਗ੍ਰਾਂਟ
ਫਤਹਿਗੜ੍ਹ ਸਾਹਿਬ ਦੇ 50 ਸਰਕਾਰੀ ਸਕੂਲਾਂ ਨੂੰ ਵਾਤਾਵਰਨ ਸਿੱਖਿਆ ਪ੍ਰੋਗਰਾਮ ਅਧੀਨ ਮਿਲੀ ਗਰਾਂਟ
Publish Date: Mon, 23 Mar 2026 06:01 PM (IST)
Updated Date: Mon, 23 Mar 2026 06:04 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ ਵੱਲੋਂ ਵਾਤਾਵਰਨ ਸਿੱਖਿਆ ਪ੍ਰੋਗਰਾਮ ਅਧੀਨ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ 50 ਸੀਨੀਅਰ ਤੇ ਹਾਈ ਸਕੂਲਾਂ ਨੂੰ ਗਰਾਂਟ ਜਾਰੀ ਕੀਤੀ ਗਈ ਹੈ। ਇਸ ਗ੍ਰਾਂਟ ਦਾ ਮਕਸਦ ਸਰਕਾਰੀ ਸਕੂਲਾਂ ਨੂੰ ਹਰਿਆ ਭਰਿਆ ਬਣਾਉਣਾ ਅਤੇ ਵਾਤਾਵਰਨ ਸਬੰਧੀ ਜਾਗਰੂਕਤਾ ਵਧਾਉਣਾ ਹੈ। ਡੀਈਓ ਰਵਿੰਦਰ ਕੌਰ ਤੇ ਡਿਪਟੀ ਡੀਈਓ ਸੈਕੰਡਰੀ ਦੀਦਾਰ ਸਿੰਘ ਮਾਂਗਟ ਨੇ ਦੱਸਿਆ ਕਿ ਇਹ ਰਾਸ਼ੀ ਸਕੂਲਾਂ ਨੂੰ ਹੋਰ ਵਧੀਆ ਬਣਾਉਣ ਲਈ ਜਾਰੀ ਕੀਤੀ ਗਈ ਹੈ ਅਤੇ ਇਸ ਦੀ ਵਰਤੋਂ ਪੱਤਰ ਅਨੁਸਾਰ ਹੀ ਕੀਤੀ ਜਾਵੇ। ਜ਼ਿਲ੍ਹਾ ਨੋਡਲ ਅਫਸਰ ਤਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਗਰਾਂਟ ਸਕੂਲਾਂ ਦੇ ਈਕੋ ਕਲੱਬਾਂ ਨੂੰ ਮਿਲੀ ਹੈ ਜਿਸ ਨਾਲ ਵਰਕਸ਼ਾਪਾਂ ਦਾ ਆਯੋਜਨ, ਭਾਗੀਦਾਰਾਂ ਲਈ ਰਿਫਰੈਸ਼ਮੈਂਟ, ਰਿਸੋਰਸ ਪਰਸਨ ਨੂੰ ਮਾਣ ਭੱਤਾ ਅਤੇ ਬੈਨਰ ਸਰਟੀਫਿਕੇਟਾਂ ਦਾ ਪ੍ਰਬੰਧ ਕੀਤਾ ਜਾ ਸਕਦਾ ਹੈ। ਵਾਤਾਵਰਨ ਪ੍ਰੇਮੀ ਸਿੱਖਿਆ ਕੋਆਰਡੀਨੇਟਰ ਨੋਰੰਗ ਸਿੰਘ ਨੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਵਿੱਚ ਵਾਤਾਵਰਨ ਜਾਗਰੂਕਤਾ ਵਧੇਗੀ ਤੇ ਸਕੂਲ ਵੀ ਵਧੇਰੇ ਸੁੰਦਰ ਬਣਨਗੇ। ਉਨ੍ਹਾਂ ਸਕੂਲ ਮੁੱਖੀਆਂ ਨੂੰ ਅਪੀਲ ਕੀਤੀ ਕਿ ਵਾਤਾਵਰਨ ਸੰਭਾਲ ਲਈ ਵੱਧ ਤੋਂ ਵੱਧ ਪ੍ਰੋਗਰਾਮ ਕਰਵਾਏ ਜਾਣ ਅਤੇ ਵਾਤਾਵਰਨ ਪ੍ਰੇਮੀ ਰਿਸੋਰਸ ਪਰਸਨਾਂ ਨੂੰ ਬੁਲਾ ਕੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਵੇ।