ਪੱਤਰ ਪੇ੍ਰਰਕ, ਫ਼ਤਹਿਗੜ੍ਹ ਸਾਹਿਬ : ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੀ ਸਾਂਝੀ ਸਰਕਾਰ ਬਣਨ 'ਤੇ ਪੋ੍ਫੈਸ਼ਨਲ ਕਾਲਜਾਂ 'ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ 33 ਫੀਸਦੀ ਸੀਟਾਂ ਰਾਖਵੀਆਂ ਰੱਖੀਆਂ ਜਾਣਗੀਆਂ। ਇਨਾਂ੍ਹ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਉਮੀਦਵਾਰ ਜਗਦੀਪ ਸਿੰਘ ਚੀਮਾ ਨੇ ਹਲਕੇ ਦੇ ਪਿੰਡ ਰੁੜਕੀ ਦੇ ਵਿਖੇ ਜਸਕੀਰਤ ਸਿੰਘ ਦੇ ਗ੍ਹਿ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਨ ਸਮੇਂ ਕੀਤਾ। ਚੀਮਾ ਨੇ ਕਿਹਾ ਕਿ ਹਲਕਾ ਫਤਿਹਗੜ੍ਹ ਸਾਹਿਬ ਵਿਚ ਉਨਾਂ੍ਹ ਨੂੰ ਹਰੇਕ ਵਰਗ ਤੋਂ ਭਾਰੀ ਸਮਰਥਨ ਮਿਲ ਰਿਹਾ ਹੈ ਅਤੇ ਅਕਾਲੀ ਦਲ ਤੇ ਬਸਪਾ ਦੀ ਸਰਕਾਰ ਸਥਾਪਤ ਹੋਣ 'ਤੇ ਸਰਕਾਰੀ ਨੌਕਰੀਆਂ ਵਿਚ ਅੌਰਤਾਂ ਲਈ ਘੱਟੋ ਘੱਟ ਪੰਜਾਹ ਪ੍ਰਤੀਸ਼ਤ ਰਾਖਵਾਂਕਰਨ ਕੀਤਾ ਜਾਵੇਗਾ ਤਾਂ ਜੋ ਹਰੇਕ ਵਿਭਾਗ 'ਚ ਅੌਰਤਾਂ ਨੂੰ ਬਰਾਬਰ ਦੀ ਨੁਮਾਇੰਦਗੀ ਮਿਲ ਸਕੇ।