- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਭਮਾਰਸੀ ਜੇਰ ’ਚ ਵੰਡੇ 5000 ਪੌਦੇ, ਵਾਤਾਵਰਣ ਸੰਭਾਲ ਦਾ ਦਿੱਤਾ ਸੁਨੇਹਾ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸਾਬਕਾ ਮੰਤਰੀ ਡਾ. ਹਰਬੰਸ ਲਾਲ ਤੇ ਬਾਬਾ ਦਰਸ਼ਨ ਸਿੰਘ ਢੱਕੀ ਮਕਸੂਦੜਾ ਵਾਲਿਆਂ ਨੇ ਪਿੰਡ ਭਮਾਰਸੀ ਜੇਰ ਦੇ ਗੁਰਦੁਆਰਾ ਰਵਿਦਾਸ ਮਹਾਰਾਜ ਜੀ ਦੇ ਹਾਲ ’ਚ ਵਾਤਾਵਰਣ ਸੰਭਾਲ ਦਾ ਸੁਨੇਹਾ ਦਿੱਤਾ। ਗੁਰੂ ਰਵਿਦਾਸ ਜੀ ਦੀ 650ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਸਮਾਗਮ ਦੌਰਾਨ 5000 ਦੇ ਕਰੀਬ ਫਲਦਾਰ, ਛਾਂਦਾਰ ਤੇ ਫੁੱਲਦਾਰ ਬੂਟੇ ਸੰਗਤ ਨੂੰ ਹਰੇ ਪ੍ਰਸ਼ਾਦ ਵਜੋਂ ਵੰਡੇ ਗਏ ਅਤੇ ਪਿੰਡ ’ਚ ਤ੍ਰਿਵੈਣੀ ਦਾ ਬੂਟੇ ਲਗਾਏ ਗਏ। ਇਹ ਬੂਟੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ’ਚ ਲਗਾਉਣ ਲਈ ਦਿੱਤੇ ਗਏ। ਡਾ. ਹਰਬੰਸ ਲਾਲ ਨੇ ਅਤੇ ਬਾਬਾ ਦਰਸ਼ਨ ਸਿੰਘ ਨੇ ਕਿਹਾ ਕਿ ਗੁਰੂਆਂ, ਪੀਰਾਂ-ਪੈਗੰਬਰਾਂ ਅਤੇ ਸੰਤਾਂ-ਮਹਾਂਪੁਰਸ਼ਾਂ ਦੇ ਜਨਮ ਦਿਹਾੜੇ ਵੱਧ ਤੋਂ ਵੱਧ ਰੁੱਖ ਲਗਾ ਕੇ ਮਨਾਉਣੇ ਚਾਹੀਦੇ ਹਨ। ਸਮਾਗਮ ’ਚ ਡਾ. ਐੱਨਐੱਸ ਬਾਵਾ ਬਸੀ ਪਠਾਣਾਂ ਦੀ ਟੀਮ ਦੇ ਆਗੂ ਗਗਨਦੀਪ ਕੌਰ ਅਤੇ ਮਨਜੀਤ ਸਿੰਘ ਨੇ ਔਰਤਾਂ ਨੂੰ ਰੁੱਖਾਂ ਨਾਲ ਜੋੜਨ ਲਈ ਵਿਸ਼ੇਸ਼ ਪ੍ਰਦਰਸ਼ਨੀ ਲਗਾਈ। ਡਾ. ਹਰਬੰਸ ਲਾਲ ਨੇ ਸੰਤ ਬਾਬਾ ਦਰਸ਼ਨ ਸਿੰਘ ਜੀ ਦਾ ਗੁਰੂ ਰਵਿਦਾਸ ਮਹਾਰਾਜ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਤਸਵੀਰ ਤੇ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ। ਗਾਇਕ ਮਹਿੰਦਰ ਮਿੰਦੀ ਨੇ ਗੀਤਾਂ ਅਤੇ ਕਵਿਤਾਵਾਂ ਰਾਹੀਂ ਵਾਤਾਵਰਣ ਸੰਭਾਲ ਦਾ ਹੋਕਾ ਦਿੱਤਾ।