ਮਾਤਾ ਗੁਜਰੀ ਕਾਲਜ ਵਿਖੇ ਕਰਵਾਏ ਗਏ 58ਵੇਂ ਸਾਲਾਨਾ ਖੇਡ ਮੁਕਾਬਲੇ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਮਾਤਾ ਗੁਜਰੀ ਕਾਲਜ ਵਿਖੇ 58ਵੇਂ ਸਾਲਾਨਾ ਖੇਡ ਮੁਕਾਬਲੇ ਕਰਵਾਏ ਗਏ। ਮੁਕਾਬਲੇ ’ਚ ਇੰਜ. ਸੁਖਮਿੰਦਰ ਸਿੰਘ, ਸਕੱਤਰ ਵਿੱਦਿਆ, ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ, ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਨ੍ਹਾਂ ਖੇਡ ਮੁਕਾਬਲਿਆਂ ਵਿਚ ਲੜਕਿਆਂ ਵਿਚ ਬੈਸਟ ਐਥਲੀਟ ਦਾ ਪਹਿਲਾ ਸਥਾਨ ਬੀ.ਏ ਭਾਗ-ਦੂਸਰਾ ਦੇ ਗੁਰਪਰਮਜੋਤ ਸਿੰਘ ਅਤੇ ਦੂਸਰਾ ਸਥਾਨ ਬੀਏਜੇਐਮਸੀ ਭਾਗ-ਪਹਿਲਾ ਦੇ ਵਿਸ਼ਾਲ ਸੈਣੀ ਨੇ ਪ੍ਰਾਪਤ ਕੀਤਾ। ਇਸੇ ਪ੍ਰਕਾਰ ਲੜਕੀਆਂ ਵਿੱਚ ਬੈਸਟ ਐਥਲੀਟ ਦਾ ਪਹਿਲਾ ਸਥਾਨ ਐਮਸੀਏ ਭਾਗ-ਪਹਿਲਾ ਦੀ ਹਰਮਨਜੋਤ ਕੌਰ ਅਤੇ ਦੂਸਰਾ ਸਥਾਨ ਬੀਏ ਭਾਗ-ਪਹਿਲਾ ਦੀ ਜੈਸਮੀਨ ਕੌਰ ਨੇ ਪ੍ਰਾਪਤ ਕੀਤਾ। ਮਾਰਚ ਪਾਸਟ ਮੁਕਾਬਲੇ ਵਿਚ ਕਾਲਜ ਦੇ ਐਨਐਸਐਸ ਯੂਨਿਟ, ਭਾਸ਼ਾ ਵਿਭਾਗ ਤੇ ਮੈਨੇਜਮੈਂਟ ਸਟੱਡੀਜ਼ ਵਿਭਾਗ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕੀਤਾ। ਮੁੱਖ ਮਹਿਮਾਨ ਇੰਜ. ਸੁਖਮਿੰਦਰ ਸਿੰਘ ਨੇ ਸਮੂਹ ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸਾਲਾਨਾ ਖੇਡ ਮੁਕਾਬਲਿਆਂ ਦਾ ਸਫ਼ਲਤਾਪੂਰਵਕ ਕਰਨ ਲਈ ਮੁਬਾਰਕਬਾਦ ਦਿੱਤੀ। ਇਸ ਤੋਂ ਪਹਿਲਾਂ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਕਾਲਜ ਦੀਆਂ ਵਿੱਦਿਅਕ, ਖੇਡਾਂ ਤੇ ਸੱਭਿਆਚਾਰਕ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਕਾਲਜ ਦੇ ਡੀਨ ਸਪੋਰਟਸ ਡਾ. ਦਵਿੰਦਰ ਸਿੰਘ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਕਾਲਜ ਦੇ ਖੇਡ ਵਿਭਾਗ ਦੇ ਸਾਬਕਾ ਮੁਖੀ ਡਾ. ਪਰਮਿੰਦਰ ਕੌਰ ਰੰਧਾਵਾ, ਕਾਲਜ ਦੇ ਅਲੂਮਨੀ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਚੀਮਾ, ਕਾਲਜ ਦੇ ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ, ਡਾ. ਜਗਪਾਲ ਸਿੰਘ, ਡਾ. ਗੁਰਬਾਜ ਸਿੰਘ, ਡਾ. ਰਸ਼ਮੀ ਅਰੋੜਾ, ਡਾ. ਕੁਲਦੀਪ ਕੌਰ, ਡਾ. ਹਰਜੀਤ ਕੌਰ, ਪ੍ਰੋ. ਬੀਰਇੰਦਰ ਸਿੰਘ ਸਰਾਓ, ਡਾ. ਸੀਮਾ ਰਾਣੀ, ਪ੍ਰੋ. ਹਰਭਿੰਦਰ ਸਿੰਘ, ਡਾ. ਪੁਸ਼ਪਿੰਦਰ ਸਿੰਘ, ਖੇਡ ਵਿਭਾਗ ਦੇ ਮੁਖੀ ਪ੍ਰੋ . ਬਲਜਿੰਦਰ ਸਿੰਘ, ਖੇਡ ਕੋਚ ਬਹਾਦਰ ਸਿੰਘ, ਕੋਚ ਜੋਗਿੰਦਰਪਾਲ, ਹੋਰ ਪਤਵੰਤੇ, ਸਟਾਫ਼ ਮੈਂਬਰ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ। ਸਮਾਗਮ ਦੌਰਾਨ ਕਾਲਜ ਦੇ ਵੱਖ-ਵੱਖ ਖੇਡਾਂ ਦੇ ਕੋਚ ਸਾਹਿਬਾਨ ਅਤੇ ਪੁਰਾਣੇ ਖਿਡਾਰੀਆਂ ਨੂੰ ਵਿਸ਼ੇਸ਼ ਤੌਰ