ਵਿਦਿਆਰਥੀ ਨੂੰ ਅਗਵਾ ਕਰਨ ਦੇ ਮਾਮਲੇ ’ਚ 6 ਗ੍ਰਿਫ਼ਤਾਰ
ਵਿਦਿਆਰਥੀ ਨੂੰ ਅਗਵਾ ਕਰਨ ਦੇ ਮਾਮਲੇ ’ਚ 6 ਗ੍ਰਿਫ਼ਤਾਰ
Publish Date: Sat, 28 Feb 2026 06:09 PM (IST)
Updated Date: Sat, 28 Feb 2026 06:10 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਬਡਾਲੀ ਆਲਾ ਸਿੰਘ ਪੁਲਿਸ ਨੇ ਵਿਦਿਆਰਥੀ ਨੂੰ ਅਗਵਾ ਕਰਨ ਦੇ ਮਾਮਲੇ ’ਚ 6 ਲੜਕਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਪਰੋਕਤ ਕਾਰਵਾਈ ਸਹਾਇਕ ਥਾਣੇਦਾਰ ਸ਼ਾਸਵਤ ਕੁਮਾਰ ਇੰਚਾਰਜ ਪੁਲਿਸ ਚੌਕੀ ਖੇੜਾ ਵੱਲੋਂ ਅਮਲ ਵਿਚ ਲਿਆਂਦੀ ਗਈ ਹੈ। ਇਸ ਮਾਮਲੇ ਵਿਚ ਸੁਰਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਭਤੀਜਾ ਅਰਵਿੰਦਰ ਸਿੰਘ 27 ਫਰਵਰੀ ਨੂੰ ਸਕੂਲ ਵਿਚ ਪੇਪਰ ਦੇ ਕੇ ਬਾਹਰ ਆ ਰਿਹਾ ਸੀ। ਉਸ ਦੌਰਾਨ ਸ਼ੇਵਰਲੈਟ ਗੱਡੀ ਵਿਚ ਆਏ ਕੁੱਝ ਅਣਪਛਾਤੇ ਲੜਕਿਆਂ ਵੱਲੋਂ ਅਰਵਿੰਦਰ ਸਿੰਘ ਦੀ ਕੁੱਟਮਾਰ ਕੀਤੀ ਗਈ ਤੇ ਜ਼ਬਰਦਸਤੀ ਗੱਡੀ ਵਿਚ ਬਿਠਾ ਕੇ ਲੈ ਗਏ। ਜਿਸ ਉਪਰੰਤ ਹਰਕਤ ਵਿਚ ਆਈ ਪੁਲਿਸ ਨੇ ਕਾਰਵਾਈ ਕਰਦੇ ਹੋਏ ਅਰਵਿੰਦਰ ਸਿੰਘ ਨੂੰ ਬਰਾਮਦ ਕਰ ਕੇ ਸਾਹਿਲ ਸਿੰਘ, ਜੱਸਾ ਸਿੰਘ, ਨਰਿੰਦਰ ਸਿੰਘ, ਸਿਮਰਨਜੋਤ ਸਿੰਘ, ਗੁਰਜੋਤ ਸਿੰਘ, ਸੁਰਿੰਦਰ ਸਿੰਘ, ਭੂਸ਼ਨ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਕੇਸ ਦੀ ਅਗਲੀ ਬਣਦੀ ਕਾਨੂੰਨੀ ਕਾਰਵਾਈ ਜਾਰੀ ਹੈ।