- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਬਕਾ ਸਰਪੰਚ ਸਮੇਤ 60 ਪਰਿਵਾਰ ਕਾਂਗਰਸ ’ਚ ਹੋਏ ਸ਼ਾਮਲ : ਨਾਗਰਾ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪਿੰਡ ਬਾਗੜੀਆਂ ਵਿਖੇ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸਾਬਕਾ ਸਰਪੰਚ ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਕਰੀਬ 60 ਪਰਿਵਾਰਾਂ ਨੇ ਅਕਾਲੀ ਦਲ ਛੱਡ ਕੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ। ਪਾਰਟੀ ’ਚ ਸ਼ਾਮਲ ਹੋਣ ਵਾਲਿਆਂ ’ਚ ਸਾਬਕਾ ਸਰਪੰਚ ਗੁਰਵਿੰਦਰ ਸਿੰਘ, ਰਾਜਵਿੰਦਰ ਸਿੰਘ ਬਾਵਾ, ਮਹਿੰਦਰ ਸਿੰਘ ਸੈਕਟਰੀ, ਗੁਰਪ੍ਰੀਤ ਸਿੰਘ ਗੋਰਾ, ਜਗਤਾਰ ਸਿੰਘ, ਮਨਜੋਤ ਸਿੰਘ, ਕਸ਼ਮੀਰ ਸਿੰਘ, ਗੁਰਤੇਜ ਸਿੰਘ, ਰਵਿੰਦਰ ਸਿੰਘ ਕਾਲਾ, ਬਿਕਰਮਜੀਤ ਸਿੰਘ, ਆਸ਼ੀਸ਼ ਕੁਮਾਰ, ਇਸ਼ਰ ਸਿੰਘ ਰੋਮੀ, ਗੁਰਦੀਪ ਸਿੰਘ, ਹਰਸ਼ਦੀਪ ਸਿੰਘ, ਅਕਾਸ਼ਦੀਪ ਸਿੰਘ, ਗੁਰਮੀਤ ਸਿੰਘ, ਗੁਰਤੇਜ ਸਿੰਘ, ਤਰਨਵੀਰ ਸਿੰਘ, ਗੁਰਵੀਰ ਸਿੰਘ, ਸੁਖਦਰਸ਼ਨ ਸਿੰਘ, ਕੁਲਵਿੰਦਰ ਸਿੰਘ ਕਿੰਦੀ, ਕਰਮ ਸਿੰਘ, ਧਰਮ ਸਿੰਘ, ਮੁੰਗਾ ਫ਼ੌਜੀ, ਜਗਸੀਰ ਸਿੰਘ ਜੱਗੂ, ਗੁਰਮੀਤ ਸਿੰਘ ਕਾਲਾ, ਚਰਨਦਾਸ ਅਤੇ ਹਰਵਿੰਦਰ ਸਿੰਘ ਪਿੰਦਾ ਪ੍ਰਮੁੱਖ ਹਨ। ਕੁਲਜੀਤ ਸਿੰਘ ਨਾਗਰਾ ਨੇ ਕਾਂਗਰਸ ਪਰਿਵਾਰ ’ਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਸਦਕਾ ਲੋਕ ਲਗਾਤਾਰ ਕਾਂਗਰਸ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ’ਚ ਪਾਰਟੀ ਨੂੰ ਹਰ ਬੂਥ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾਵੇਗਾ। ਸਾਬਕਾ ਸਰਪੰਚ ਰਾਜਵਿੰਦਰ ਸਿੰਘ ਨੇ ਕਿਹਾ ਕਿ ਉਹ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸ਼ਾਮਲ ਹੋਏ ਹਨ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਕੰਮ ਕਰਨਗੇ। ਇਸ ਮੌਕੇ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਭੁਪਿੰਦਰ ਸਿੰਘ ਬਧੌਛੀ, ਗੁਰਭੇਜ ਸਿੰਘ ਰਾਏ, ਦਵਿੰਦਰ ਸਿੰਘ ਜੱਲਾ, ਠੇਕੇਦਾਰ ਸਵਰਨਦੀਪ ਸਿੰਘ, ਗੁਰਲਾਲ ਸਿੰਘ ਲਾਲੀ, ਜਸਵਿੰਦਰ ਸਿੰਘ ਜੱਸੀ, ਧਰਮਿੰਦਰ ਸਿੰਘ ਗੋਰਖਾ, ਸੁਖਵਿੰਦਰ ਸਿੰਘ ਕਾਲਾ, ਹਰਿੰਦਰ ਸਿੰਘ ਮੂਲੇਪੁਰ, ਅਵਤਾਰ ਸਿੰਘ ਹੱਲੋਤਾਲੀ, ਰਾਜਵੀਰ ਸਿੰਘ ਰਾਜਾ, ਗੁਰਪ੍ਰੀਤ ਸਿੰਘ, ਲਖਵੀਰ ਸਿੰਘ ਰਾਏ, ਸਰਬਜੀਤ ਸਿੰਘ ਰਾਏ, ਜਸਵੰਤ ਸਿੰਘ ਖਰੋਡ, ਜੋਗਰਾਜ ਸਿੰਘ ਰਾਏ, ਗੁਰਪ੍ਰੀਤ ਸਿੰਘ ਰਾਏ, ਤਾਜ ਬਲੀਮ ਅਤੇ ਹਰਿੰਦਰ ਸਿੰਘ ਖਰੋਡ ਹਾਜ਼ਰ ਸਨ।