ਗੁਰੂ ਰਵਿਦਾਸ ਜੀ ਦਾ 649ਵਾਂ ਪ੍ਰਕਾਸ਼ ਦਿਹਾੜਾ ਮਨਾਇਆ
ਗੁਰੂ ਰਵਿਦਾਸ ਜੀ ਦਾ 649ਵਾਂ ਪ੍ਰਕਾਸ਼ ਦਿਹਾੜਾ ਮਨਾਇਆ
Publish Date: Thu, 29 Jan 2026 06:40 PM (IST)
Updated Date: Thu, 29 Jan 2026 06:43 PM (IST)

ਫ਼ਾਈਲ : 21 -ਸਮਾਗਮ ਦੌਰਾਨ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਗੁਰੂ ਰਵਿਦਾਸ ਜੀ ਦਾ 649ਵਾਂ ਪ੍ਰਕਾਸ਼ ਦਿਹਾੜਾ ਜ਼ਿਲ੍ਹਾ ਪੱਧਰ ’ਤੇ ਖ਼ਾਨਪੁਰ ਵਿਖੇ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ (ਰਜਿ.), ਸਰਹਿੰਦ ਵੱਲੋਂ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ਼ੋਭਾ ਯਾਤਰਾ ਕੱਢੀ ਗਈ, ਜਿਸ ਨੂੰ ਬਾਬਾ ਜਗਦੀਸ਼ ਦਾਸ ਜੀ ਬੋਪੁਰ ਵਾਲੇ ਨੇ ਝੰਡੀ ਦੇ ਕੇ ਰਵਾਨਾ ਕੀਤਾ। ਸ਼ੋਭਾ ਯਾਤਰਾ ਖ਼ਾਨਪੁਰ ਤੋਂ ਸ਼ੁਰੂ ਹੋ ਕੇ ਗੁਰੂ ਰਵਿਦਾਸ ਭਵਨ ਬ੍ਰਾਹਮਣ ਮਾਜਰਾ, ਪ੍ਰੋਫੈਸਰ ਕਲੋਨੀ, ਭੋਲਾ ਸਵੀਟਸ, ਨਗਰ ਪਾਲਿਕਾ ਦਫ਼ਤਰ ਅਤੇ ਸਰਹਿੰਦ ਮੰਡੀ ਦੇ ਮੁੱਖ ਬਾਜ਼ਾਰਾਂ ’ਚੋਂ ਹੁੰਦੀ ਹੋਈ ਰੇਲਵੇ ਸਟੇਸ਼ਨ ਸਰਹਿੰਦ ਵਿਖੇ ਸਮਾਪਤ ਹੋਈ। ਕਮੇਟੀ ਦੇ ਸਕੱਤਰ ਜਨਰਲ ਕ੍ਰਿਸ਼ਨ ਸਿੰਘ ਬ੍ਰਾਹਮਣ ਮਾਜਰਾ, ਸੀਨੀਅਰ ਮੀਤ ਪ੍ਰਧਾਨ ਗੁਰਦੇਵ ਸਿੰਘ ਖ਼ਾਨਪੁਰ, ਚੇਅਰਮੈਨ ਗਰਜਾ ਸਿੰਘ, ਬਹਾਲ ਸਿੰਘ ਪੋਲਾ, ਜ਼ਿਲ੍ਹਾ ਖ਼ਜ਼ਾਨਚੀ ਮੇਜਰ ਸਿੰਘ ਸੌਂਢਾ, ਮੀਤ ਪ੍ਰਧਾਨ ਰਾਜਵੰਤ ਕੌਰ ਭਟਮਾਜਰਾ ਤੇ ਬੇਅੰਤ ਕੌਰ ਪਵਾਲਾ ਨੇ ਦੱਸਿਆ ਕਿ ਹਰ ਸਾਲ ਵਾਂਗ ਇਸ ਵਾਰ ਵੀ ਧਾਰਮਿਕ ਸਮਾਗਮ ਇਹੁ ਜਨਮੁ ਤੁਮ੍ਹਾਰੇ ਲੇਖੇ ਕਰਵਾਇਆ ਗਿਆ। ਵਿਸ਼ੇਸ਼ ਤੌਰ ’ਤੇ ਪਹੁੰਚੇ ਬਾਬਾ ਜਗਦੀਸ਼ ਦਾਸ ਜੀ ਬੋਪੁਰ ਵਾਲੇ ਅਤੇ ਮਹਾਤਮਾ ਬਲਬੀਰ ਦਾਸ ਜੀ ਖੰਨਾ ਵਾਲਿਆਂ ਨੇ ਗੁਰੂ ਜੀ ਦੀ ਜੀਵਨੀ ਤੇ ਉਪਦੇਸ਼ਾਂ ’ਤੇ ਚਾਨਣਾ ਪਾਇਆ। ਸ਼ੋਭਾ ਯਾਤਰਾ ਦੌਰਾਨ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਜਗ੍ਹਾ-ਜਗ੍ਹਾ ਪ੍ਰਸ਼ਾਦ ਦੇ ਸਟਾਲ ਲਗਾ ਕੇ ਭਰਪੂਰ ਸਵਾਗਤ ਕੀਤਾ ਗਿਆ। ਇਸ ਮੌਕੇ ਸ਼ਰਧਾਲੂ ਗੁਰੂ ਜੀ ਦੇ ਜਨਮ ਸਥਾਨ ਕਾਸ਼ੀ (ਵਾਰਾਣਸੀ) ਵਿਖੇ 1 ਫਰਵਰੀ ਨੂੰ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਰੇਲ ਗੱਡੀ ਰਾਹੀਂ ਰਵਾਨਾ ਹੋਏ। ਕਮੇਟੀ ਵੱਲੋਂ ਸਾਧੂ ਸਿੰਘ ਭੱਟ ਮਾਜਰਾ, ਅਵਤਾਰ ਸਿੰਘ ਠੇਕੇਦਾਰ ਸਮੇਤ ਆਏ ਮਹਿਮਾਨਾਂ ਨੂੰ ਸਿਰੋਪੇ ਭੇਟ ਕਰ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਵਿੱਚ ਵੱਡੀ ਗਿਣਤੀ ਵਿਚ ਸੰਗਤ ਨੇ ਹਿੱਸਾ ਲਿਆ ਅਤੇ ਗੁਰੂ ਜੀ ਦੇ ਉਪਦੇਸ਼ਾਂ ਨੂੰ ਅਪਣਾਉਣ ਦਾ ਸੰਕਲਪ ਲਿਆ।