ਰੁਜ਼ਗਾਰ ਮੇਲੇ ’ਚ 78 ਨੌਜਵਾਨਾਂ ਦੀ ਚੋਣ
ਰੋਜ਼ਗਾਰ ਮੇਲੇ ਵਿੱਚ 78 ਨੌਜਵਾਨਾਂ ਦੀ ਚੋਣ
Publish Date: Thu, 12 Mar 2026 06:01 PM (IST)
Updated Date: Thu, 12 Mar 2026 06:03 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਪੰਜਾਬ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਕਾਲਜ ਮੰਡੀ ਗੋਬਿੰਦਗੜ੍ਹ ਵਿਖੇ ਰੁਜ਼ਗਾਰ ਮੇਲਾ ਲਗਾਇਆ ਗਿਆ। ਜ਼ਿਲ੍ਹਾ ਰੁਜ਼ਗਾਰ ਅਫਸਰ ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਐਕਸਿਸ ਬੈਂਕ, ਬਰਗਰ ਕਿੰਗ, ਡੀਮਾਰਟ, ਮਾਧਵ ਸਟੀਲ, ਰਾਈਜ ਤੇ ਸ਼ਾਈਨ ਅਤੇ ਐਲਆਈਸੀ ਵਰਗੀਆਂ ਕੰਪਨੀਆਂ ਨੇ ਭਾਗ ਲਿਆ। ਮੇਲੇ ਵਿੱਚ ਲਗਭਗ 240 ਉਮੀਦਵਾਰਾਂ ਨੇ ਰਜਿਸਟ੍ਰੇਸ਼ਨ ਕਰਵਾਈ ਤੇ ਇੰਟਰਵਿਊ ਦਿੱਤੇ। ਇਨ੍ਹਾਂ ਵਿੱਚੋਂ 78 ਨੌਜਵਾਨਾਂ ਦੀ ਵੱਖ-ਵੱਖ ਅਸਾਮੀਆਂ ਲਈ ਚੋਣ ਕੀਤੀ ਗਈ। ਇਸ ਮੌਕੇ ਪਲੇਸਮੈਂਟ ਅਫਸਰ ਜਸਵਿੰਦਰ ਸਿੰਘ ਬੱਲ ਅਤੇ ਕਰੀਅਰ ਕੌਂਸਲਰ ਹਰਮਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਰੁਜ਼ਗਾਰ ਮੌਕਿਆਂ ਬਾਰੇ ਜਾਣਕਾਰੀ ਦਿੱਤੀ। ਕਾਲਜ ਪ੍ਰਬੰਧਕਾਂ ਨੇ ਸਾਰੀਆਂ ਕੰਪਨੀਆਂ ਅਤੇ ਅਧਿਕਾਰੀਆਂ ਦਾ ਧੰਨਵਾਦ ਕੀਤਾ।