
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਅਵਤਾਰ ਥੈਰਪੀ ਸੈਂਟਰ ਵੱਲੋਂ ਲਗਾਏ ਖੂਨਦਾਨ ਕੈਂਪ ’ਚ 80 ਯੂਨਿਟ ਖੂਨ ਇਕੱਤਰ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਵਿਖੇ ਅਵਤਾਰ ਥੈਰਪੀ ਸੈਂਟਰ ਵੱਲੋਂ ਡਾ. ਅਵਤਾਰ ਸਿੰਘ ਅਤੇ ਡਾ. ਰਾਜਵਿੰਦਰ ਕੌਰ ਦੀ ਅਗਵਾਈ ਹੇਠ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ 80 ਯੂਨਿਟ ਖੂਨ ਇਕੱਤਰ ਹੋਇਆ। ਖੂਨ ਇਕੱਤਰ ਕਰਨ ਦੀ ਸੇਵਾ ਰਾਮ ਬਲੱਡ ਸੈਂਟਰ, ਖਮਾਣੋਂ ਦੀ ਟੀਮ ਵੱਲੋਂ ਨਿਭਾਈ ਗਈ। ਕੈਂਪ ਦੌਰਾਨ ਇਸਤਰੀ ਅਕਾਲੀ ਦਲ ਦੀ ਆਗੂ ਕਿਰਨਦੀਪ ਕੌਰ ਖੰਨਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਖੂਨਦਾਨੀਆਂ ਨੂੰ ਸਰਟੀਫਿਕੇਟ ਵੰਡੇ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਕਿਰਨਦੀਪ ਕੌਰ ਨੇ ਕਿਹਾ ਕਿ ਖੂਨਦਾਨ ਸਭ ਤੋਂ ਵੱਡੀ ਮਨੁੱਖੀ ਸੇਵਾ ਹੈ ਅਤੇ ਹਰ ਤੰਦਰੁਸਤ ਵਿਅਕਤੀ ਨੂੰ ਇਸ ਨੇਕ ਕਾਰਜ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਪ੍ਰਬੰਧਕਾਂ ਵੱਲੋਂ ਕਿਰਨਦੀਪ ਕੌਰ ਖੰਨਾ ਦਾ ਸਨਮਾਨ ਕੀਤਾ ਗਿਆ। ਇਸ ਦੌਰਾਨ ਡਾ. ਅਰਜੁਨ ਸਿੰਘ ਜ਼ਿਲ੍ਹਾ ਪ੍ਰਧਾਨ ਐਸਸੀ ਵਿੰਗ, ਜਥੇਦਾਰ ਰਾਮ ਸਿੰਘ ਮੰਡੀ, ਜਥੇਦਾਰ ਜਰਨੈਲ ਸਿੰਘ ਮਾਜਰੀ, ਹਰਪਿੰਦਰ ਸਿੰਘ ਭੂਰਾ, ਕਰਮਜੀਤ ਸਿੰਘ ਗਾਂਧੀ, ਸਰਬਜੀਤ ਕੌਰ, ਪਰਮਜੀਤ ਕੌਰ, ਰਵਨੀਤ ਕੌਰ, ਗੁਰਪ੍ਰੀਤ ਸਿੰਘ ਰਿੰਪੀ, ਰਾਜੇਸ਼ ਕੁਮਾਰ ਸ਼ਾਹੀ ਅਤੇ ਯੂਥ ਆਗੂ ਸਿਮਰਨਜੀਤ ਸਿੰਘ ਧਾਲੀਵਾਲ ਸਮੇਤ ਸ਼ਹਿਰ ਨਿਵਾਸੀ ਮੌਜੂਦ ਸਨ।