ਨਵਨੀਤ ਟੋਨੀ,ਖਮਾਣੋਂ: ਸੇਂਟ ਜੋਸਫਜ਼ ਸਕੂਲ ਖਮਾਣੋਂ ਵੱਲੋਂ ਕੋਰੋਨਾ ਦੇ ਮੱਦੇਨਜ਼ਰ ਬੱਚਿਆਂ ਨੂੰ ਘਰ ਵਿੱਚ ਰਹਿ ਕੇ ਹੀ ਜਨਮ ਅਸ਼ਟਮੀ ਦਾ ਤਿਉਹਾਰ ਮਨਾਉਣ ਲਈ ਉਤਸ਼ਾਹਿਤ ਕੀਤਾ ਗਿਆ। ਸਕੂਲ ਦੀ ਪਿ੍ਰੰਸੀਪਲ ਸ਼ਾਲ ਸ਼ਰਮਾ ਨੇ ਦੱਸਿਆ ਕਿ ਇਸ ਸਮੇਂ ਸਕੂਲ ਦੇ ਪ੍ਰਰੀ-ਪ੍ਰਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੇ ਕਿ੍ਸ਼ਨ ਅਤੇ ਰਾਧਾ ਦੀਆਂ ਪੋਸ਼ਾਕਾਂ ਵਰਗੀਆਂ ਪੋਸ਼ਾਕਾਂ ਪਾ ਕੇ, ਮਿਡਲ ਵਿੰਗ ਦੇ ਵਿਦਿਆਰਥੀਆਂ ਨੇ ਝੂਲੇ, ਮਟਕੀਆਂ, ਬੰਸਰੀਆਂ ਬਣਾ ਕੇ ਅਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਪੋਸਟਰ ਬਣਾ ਕੇ ਸਕੂਲ ਦੇ ਗਰੁੱਪ ਵਿੱਚ ਸਾਂਝੀਆਂ ਕੀਤੀਆਂ। ਪਿ੍ਰੰਸੀਪਲ ਨੇ ਕਿਹਾ ਕਿ ਇਸ ਸਮੇਂ ਇੰਟਰਨੈੱਟ ਦੇ ਜ਼ਰੀਏ ਹੀ ਵਿਦਿਆਰਥੀਆਂ ਨੂੰ ਸ੍ਰੀ ਕ੍ਰਿਸ਼ਨ ਜੀ ਦੀ ਜੀਵਨੀ ਅਤੇ ਸਿੱਖਿਆਵਾਂ ਪ੍ਰਤੀ ਜਾਣੂ ਕਰਵਾਇਆ ਗਿਆ ਅਤੇ ਕੋਰੋਨਾ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ।