ਪੱਤਰ ਪੇ੍ਰਕ,ਫ਼ਤਹਿਗੜ੍ਹ ਸਾਹਿਬ: ਲੋਕਾਂ ਨਾਲ਼ ਵੱਡੇ ਵੱਡੇ ਵਾਅਦੇ ਕਰਕੇ ਸੱਤਾ ਸੁੱਖ ਭੋਗਣ ਵਾਲ਼ੀ ਕਾਂਗਰਸ ਸਰਕਾਰ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ ਜਿਸ ਕਰਕੇ ਪੰਜਾਬ 'ਚ ਹਾਲਾਤ ਬਦ ਤੋਂ ਬਦਤਰ ਹੋ ਗਏ ਹਨ ਅਤੇ ਲੋਕਾਂ 'ਚ ਹਾਹਾਕਾਰ ਮਚੀ ਹੈ, ਬੇਰੁਜ਼ਗਾਰਾਂ ਨੂੰ ਰੁਜ਼ਗਾਰ, ਆਰਥਿਕ ਤੌਰ 'ਤੇ ਕਮਜ਼ੋਰ ਲੋਕਾਂ ਨੂੰ ਕੱਚੇ ਮਕਾਨਾਂ ਲਈ ਆਰਥਿਕ ਮਦਦ ਦੇਣ ਦਾ ਰਾਗ ਅਲਾਪਣ ਵਾਲੀ ਪੰਜਾਬ ਸਰਕਾਰ ਹੁਣ ਕਰਮਚਾਰੀਆਂ ਦੇ ਵੈਰ ਪੈ ਚੁੱਕੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਲੋਕ ਇਨਸਾਫ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪੋ੍ਫੈਸਰ ਧਰਮਜੀਤ ਸਿੰਘ ਜਲਵੇੜਾ ਨੇ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਪੁੱਠੀਆਂ ਅਤੇ ਲੋਕ ਮਾਰੂ ਨੀਤੀਆਂ ਕਾਰਨ ਲੋਕ ਇਸ ਸਰਕਾਰ ਤੋਂ ਦੁਖੀ ਹੋ ਗਏ ਹਨ, ਤਨਖਾਹਾਂ ਦੇ ਮਸਲੇ ਦੇ ਸਬੰਧ 'ਚ ਪੰਜਾਬ ਸਕੱਤਰੇਤ ਤੋਂ ਲੈ ਕੇ ਜ਼ਿਲ੍ਹੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ 'ਚ ਕੰਮ ਕਰਦੇ ਮੁਲਾਜ਼ਮ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਦਾ ਵਿਰੋਧ ਕਰ ਰਹੇ ਹਨ ਪਰ ਸਰਕਾਰ ਆਪਣੇ ਠੀਠਪੁਣੇ 'ਤੇ ਬਜਿੱਦ ਹੈ ਜਿਸ ਕਾਰਨ ਲੋਕਾਂ ਦੇ ਰੋਜ਼ਮਰ੍ਹਾ ਦੇ ਕੰਮ ਪਛੜਦੇ ਜਾ ਰਹੇ ਹਨ।