ਕੇਵਲ ਸਿੰਘ,ਅਮਲੋਹ : ਅੱੈਨਅੱੈਸਯੂਆਈ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਮਾਨ ਵੱਲੋਂ ਹਲਕਾ ਵਿਧਾਇਕ ਕਾਕਾ ਰਣਦੀਪ ਸਿੰਘ ਅਤੇ ਜਥੇਬੰਦੀਆਂ ਦੇ ਸੂਬਾ ਪ੍ਰਧਾਨ ਅਕਸੈ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿਹਨਤੀ ਨੌਜਵਾਨਾਂ ਨੂੰ ਜਥੇਬੰਦੀ ਵਿੱਚ ਅਹਿਮ ਜ਼ਿੰਮੇਵਾਰੀ ਦਿੱਤੀਆਂ ਗਈਆਂ ਅਤੇ ਕਾਂਗਰਸ ਪਾਰਟੀ ਅਤੇ ਜਥੇਬੰਦੀ ਦੀ ਮਜ਼ਬੂਤੀ ਲਈ ਮਿਹਨਤ ਦੀ ਗੱਲ ਵੀ ਆਖੀ ਗਈ। ਪ੍ਰਧਾਨ ਜਗਦੀਪ ਮਾਨ ਨੇ ਕਿਹਾ ਕਿ ਜਥੇਬੰਦੀ ਨਾਲ ਜੁੜਨ ਲਈ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਜਥੇਬੰਦੀ ਨਾਲ ਜੁੜ ਕੇ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਮਿਹਨਤ ਕਰਨ ਅਤੇ ਪਾਰਟੀ ਦਾ ਹਰ ਸੁਨੇਹਾ ਹਰ ਘਰ ਪੁੱਜਦਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਨੀ ਗੁਰਧਨਪੁਰ ਨੂੰ ਬਲਾਕ ਅਮਲੋਹ ਦਿਹਾਤੀ ਦਾ ਸੀਨੀਅਰ ਮੀਤ ਪ੍ਰਧਾਨ, ਰਣਜੀਤ ਲਵਲੀ ਹੈਬਤਪੁਰ ਨੂੰ ਮੀਤ ਪ੍ਰਧਾਨ, ਦਵਿੰਦਰ ਸਿੰਘ ਨੂੰ ਬਲਾਕ ਅਮਲੋਹ ਦਾ ਸਕੱਤਰ ਨਿਯੁਕਤ ਕੀਤਾ ਗਿਆ ਜਿਨ੍ਹਾਂ ਦਾ ਕਾਂਗਰਸ ਦਫਤਰ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਦਲਜੌਤ ਸਿੰਘ ਅੌਜਲਾ ਜ਼ਿਲ੍ਹਾ ਸੀਨੀਅਰਜ ਮੀਤ ਪ੍ਰਧਾਨ, ਸੁਖਜਿੰਦਰ ਸਿੰਘ ਬਿੱਲਾ ਮੀਤ ਪ੍ਰਧਾਨ, ਅਮਨਿੰਦਰ ਪ੍ਰਧਾਨ ਆਦਿ ਮੌਜੂਦ ਸਨ।