ਨਸ਼ਾ ਵਿਰੋਧੀ ਮੁਹਿੰਮ ਤਹਿਤ 9 ਗ੍ਰਿਫ਼ਤਾਰ
ਨਸ਼ਾ ਵਿਰੋਧੀ ਮੁਹਿੰਮ ਤਹਤਿ 9 ਗ੍ਰਿਫ਼ਤਾਰ
Publish Date: Sat, 14 Mar 2026 04:54 PM (IST)
Updated Date: Sun, 15 Mar 2026 04:04 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਟੀਮਾਂ ਨੇ ਨਸ਼ਾ ਕਰ ਕੇ ਘੁੰਮ ਰਹੇ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਖ਼ਿਲਾਫ ਕੇਸ ਦਰਜ ਕੀਤੇ ਹਨ। ਜਾਣਕਾਰੀ ਅਨੁਸਾਰ ਫਤਹਿਗੜ੍ਹ ਸਾਹਿਬ ਪੁਲਿਸ ਨੇ ਮਨਦੀਪ ਸਿੰਘ, ਬਸੀ ਪਠਾਣਾਂ ਪੁਲਿਸ ਨੇ ਅਰਸ਼ਵੀਰ ਸਿੰਘ, ਅਮਲੋਹ ਪੁਲਿਸ ਨੇ ਹਰਵਿੰਦਰ ਸਿੰਘ, ਖੇੜੀ ਨੌਧ ਸਿੰਘ ਪੁਲਿਸ ਨੇ ਸੁਖਵਿੰਦਰ ਸਿੰਘ, ਖਮਾਣੋਂ ਪੁਲਿਸ ਨੇ ਇਰਸ਼ਾਦ, ਮੰਡੀ ਗੋਬਿੰਦਗੜ੍ਹ ਪੁਲਿਸ ਨੇ ਹਰਨੈਪ ਸਿੰਘ, ਬਡਾਲੀ ਆਲਾ ਸਿੰਘ ਪੁਲਿਸ ਨੇ ਪ੍ਰਿੰਸਪ੍ਰੀਤ ਸਿੰਘ ਤੇ ਅੰਮ੍ਰਿਤਪਾਲ ਸਿੰਘ, ਸਰਹਿੰਦ ਪੁਲਿਸ ਨੇ ਅਕਾਸ਼ਦੀਪ ਸਿੰਘ ਅਤੇ ਮੂਲੇਪੁਰ ਪੁਲਿਸ ਨੇ ਸਾਹਿਲ ਸ਼ਰਮਾ ਦਾ ਡੋਪ ਟੈਸਟ ਕਰਵਾਇਆ ਜੋ ਪਾਜ਼ੇਟਿਵ ਆਇਆ। ਪੁਲਿਸ ਮੁਤਾਬਕ ਉਪਰੋਕਤ ਵਿਅਕਤੀਆਂ ਖ਼ਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।