- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬ੍ਰਾਹਮਣ ਮਾਜਰਾ ਸਥਿਤ ਸਰਕਾਰੀ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਵਿਚ ਜ਼ੇਰੇ-ਇਲਾਜ ਨੌਜਵਾਨਾਂ ਨੂੰ ਇਲਾਜ ਦੇ ਨਾਲ-ਨਾਲ ਸਵੈ-ਰੁਜ਼ਗਾਰ ਦੇ ਕਾਬਲ ਬਣਾਉਣ ਲਈ 10 ਦਿਨਾਂ ਦਾ ਵਿਸ਼ੇਸ਼ ਕੌਸ਼ਲ ਵਿਕਾਸ ਟ੍ਰੇਨਿੰਗ ਕੋਰਸ ਕਰਵਾਇਆ ਗਿਆ।

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਬ੍ਰਾਹਮਣ ਮਾਜਰਾ ਸਥਿਤ ਸਰਕਾਰੀ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਵਿਚ ਜ਼ੇਰੇ-ਇਲਾਜ ਨੌਜਵਾਨਾਂ ਨੂੰ ਇਲਾਜ ਦੇ ਨਾਲ-ਨਾਲ ਸਵੈ-ਰੁਜ਼ਗਾਰ ਦੇ ਕਾਬਲ ਬਣਾਉਣ ਲਈ 10 ਦਿਨਾਂ ਦਾ ਵਿਸ਼ੇਸ਼ ਕੌਸ਼ਲ ਵਿਕਾਸ ਟ੍ਰੇਨਿੰਗ ਕੋਰਸ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਨਿਰਦੇਸ਼ਾਂ ’ਤੇ ਐਸਬੀਆਈ ਆਰਸੈਟੀ ਵੱਲੋਂ ਲਗਾਏ ਗਏ ਇਸ ਕੈਂਪ ਦੌਰਾਨ ਸਿਖਿਆਰਥੀਆਂ ਨੂੰ ‘ਮਸ਼ਰੂਮ ਕਲਟੀਵੇਸ਼ਨ’ ਸਬੰਧੀ ਪੇਸ਼ੇਵਰ ਸਿਖਲਾਈ ਦਿੱਤੀ ਗਈ, ਤਾਂ ਜੋ ਉਹ ਨਸ਼ਾ ਮੁਕਤ ਹੋ ਕੇ ਆਪਣਾ ਸਨਮਾਨਜਨਕ ਰੋਜ਼ਗਾਰ ਸ਼ੁਰੂ ਕਰ ਸਕਣ। ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਕੋਰਸ ਸਫ਼ਲਤਾਪੂਰਵਕ ਪੂਰਾ ਕਰਨ ਵਾਲੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡਣ ਦੀ ਰਸਮ ਨਿਭਾਈ। ਉਨ੍ਹਾਂ ਕਿਹਾ ਕਿ ਸਟੇਟ ਬੈਂਕ ਆਫ਼ ਇੰਡੀਆ ਦੇ ਗ੍ਰਾਮੀਣ ਸਵੈ-ਰੋਜ਼ਗਾਰ ਟ੍ਰੇਨਿੰਗ ਸੰਸਥਾਨ (ਆਰਸੈਟੀ) ਦਾ ਇਹ ਸ਼ਲਾਘਾਯੋਗ ਕਦਮ ਹੈ। ਸਰਟੀਫਿਕੇਟ ਵੰਡ ਸਮਾਰੋਹ ਦੌਰਾਨ ਨੌਜਵਾਨਾਂ ਦਾ ਹੌਸਲਾ ਵਧਾਉਣ ਲਈ ਡਾ. ਕੇਡੀ ਸਿੰਘ, ਡਾ. ਸਰਿਤਾ, ਡਾ. ਸਨਪ੍ਰੀਤ, ਬਬੀਤਾ ਸੰਧੂ, ਰਾਜਬੀਰ ਸਿੰਘ, ਜ਼ਿਲ੍ਹਾ ਕੌਸ਼ਲ ਵਿਕਾਸ ਮੈਨੇਜਰ ਮੁਕੇਸ਼ ਕੁਮਾਰ ਅਤੇ ਆਰਸੈਟੀ ਸੈਂਟਰ ਦੇ ਹੋਰ ਅਧਿਕਾਰੀ ਪਹੁੰਚੇ, ਜਿਨ੍ਹਾਂ ਨੇ ਨੌਜਵਾਨਾਂ ਨੂੰ ਇਸ ਨਵੇਂ ਸਫ਼ਰ ਲਈ ਸ਼ੁਭਕਾਮਨਾਵਾਂ ਦਿੱਤੀਆਂ।