
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਅਕਾਲੀ ਦਲ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੇ ਵਿਚਾਰਾਂ ਨੂੰ ਘਰ-ਘਰ ਪਹੁੰਚਾਉਣ ਲਈ ਇੱਥੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਪਾਰਟੀ ਦੀ ਮਜ਼ਬੂਤੀ ਅਤੇ ਲੋਕ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਕਿਹਾ ਕਿ ਅਕਾਲੀ ਦਲ ਨੇ ਆਪਣੇ 10 ਸਾਲਾਂ ਦੇ ਰਾਜ ਦੌਰਾਨ ਸੂਬੇ ਦੇ ਵਿਕਾਸ ਅਤੇ ਹਰ ਵਰਗ ਦੀ ਭਲਾਈ ਲਈ ਇਤਿਹਾਸਕ ਕੰਮ ਕੀਤੇ ਹਨ। ਉਨ੍ਹਾਂ ਵਰਕਰਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਿਚ ਹੁਣ ਤੋਂ ਹੀ ਜੁਟਣ ਦਾ ਸੱਦਾ ਦਿੰਦਿਆਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸੁਖਬੀਰ ਸਿੰਘ ਬਾਦਲ ਮੁੱਖ ਮੰਤਰੀ ਬਣਨਗੇ ਅਤੇ ਹਰ ਵਰਗ ਦਾ ਮਾਣ-ਸਨਮਾਨ ਬਹਾਲ ਕੀਤਾ ਜਾਵੇਗਾ। ਉਨ੍ਹਾਂ 6 ਸਤੰਬਰ ਨੂੰ ਹਲਕਾ ਬਸੀ ਪਠਾਣਾਂ ਵਿਖੇ ਹੋਣ ਵਾਲੀ ਰੈਲੀ ਦੀ ਕਾਮਯਾਬੀ ਲਈ ਵਰਕਰਾਂ ਨੂੰ ਲਾਮਬੰਦ ਹੋਣ ਲਈ ਪ੍ਰੇਰਿਤ ਕੀਤਾ। ਮੀਟਿੰਗ ਦੀ ਅਗਵਾਈ ਸਰਕਲ ਪ੍ਰਧਾਨ ਬ੍ਰਿਜੇਈਸਵਾਰ ਸਿੰਘ ਪਾਸੀਂ, ਪੰਥਕ ਕਵੀ ਹਰਨੇਕ ਸਿੰਘ ਬਡਾਲੀ, ਸਾਬਕਾ ਐਮਸੀ ਮਨਪ੍ਰੀਤ ਸਿੰਘ ਹੈਪੀ ਤੇ ਐਮਸੀ ਅਰਵਿੰਦਰ ਸਿੰਘ ਨੇ ਕੀਤੀ। ਇਸ ਦੌਰਾਨ ਕੌਮੀ ਮੀਤ ਪ੍ਰਧਾਨ ਬਣਨ ’ਤੇ ਜੱਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਮੇਜ਼ਰ ਸਿੰਘ, ਐਮਸੀ ਅਰਵਿੰਦ ਸਿੰਘ, ਮਨਦੀਪ ਸਿੰਘ, ਜਸਵੰਤ ਸਿੰਘ, ਬਚਿੱਤਰ ਸਿੰਘ, ਸ਼ਾਮ ਲਾਲ, ਐਡਵੋਕੇਟ ਗੁਰਜੀਤ ਸਿੰਘ, ਬਲਜਿੰਦਰ ਸਿੰਘ, ਰਾਜੀਵ ਸ਼ੁਕਲਾ, ਨਿਰਮਲ ਸਿੰਘ ਅਤੇ ਮਨੀ ਸਲਹੋਤਰਾ ਸਮੇਤ ਹੋਰ ਆਗੂ ਹਾਜ਼ਰ ਸਨ।