ਕੁੱਟਮਾਰ ਦਾ ਮਾਮਲਾ ਦਰਜ
ਕੁੱਟਮਾਰ ਦਾ ਮਾਮਲਾ ਦਰਜ
Publish Date: Wed, 20 May 2026 06:04 PM (IST)
Updated Date: Wed, 20 May 2026 06:07 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਬਡਾਲੀ ਆਲਾ ਸਿੰਘ ਪੁਲਿਸ ਨੇ ਕੁੱਟਮਾਰ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਇਹ ਕਾਰਵਾਈ ਜਸਵੀਰ ਸਿੰਘ ਪੁੱਤਰ ਮਹਿਮਾ ਸਿੰਘ ਵਾਸੀ ਰਜਿੰਦਰਗੜ੍ਹ ਦੀ ਸ਼ਿਕਾਇਤ ਤੇ ਡਾਕਟਰੀ ਰਿਪੋਰਟ ਦੇ ਆਧਾਰ ’ਤੇ ਕੀਤੀ ਗਈ ਹੈ। ਮੁੱਦਈ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਹਨੇਰੀ ਨਾਲ ਖੇਤ ’ਚ ਡਿੱਗੇ ਦਰਖ਼ਤ ਚੁੱਕਣ ਗਿਆ ਸੀ ਤਾਂ ਉਸ ਦੌਰਾਨ ਪਿੰਡ ਦੇ ਕੁਝ ਵਿਅਕਤੀਆਂ ਨੇ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਸ ਦੀ ਕੁੱਟਮਾਰ ਕੀਤੀ, ਜਿਸ ਨਾਲ ਉਸ ਦੇ ਸੱਟਾਂ ਲੱਗੀਆਂ। ਪੁਲਿਸ ਨੇ ਇਸ ਮਾਮਲੇ ਵਿੱਚ ਹਰਜੀਤ ਸਿੰਘ ਅਤੇ ਗੁਰਜੋਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।