- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਅਨੁਸਾਰ, ਰੇਲਵੇ ਸਟੇਸ਼ਨ ਸਰਹਿੰਦ ਦੇ ਸਟੇਸ਼ਨ ਮਾਸਟਰ ਸੁਮਿਤ ਵੱਲੋਂ ਦਿੱਤੀ ਲਿਖਤੀ ਸੂਚਨਾ ਰਾਹੀਂ ਦੱਸਿਆ ਗਿਆ ਸੀ ਕਿ ਟਰੈਕ ’ਤੇ ਰੁਕਾਵਟ ਪਈ ਹੋਣ ਦੀ ਜਾਣਕਾਰੀ ਮਿਲੀ ਹੈ। ਸੂਚਨਾ ਮਿਲਣ ’ਤੇ ਮੌਕੇ ਦਾ ਜਾਇਜ਼ਾ ਲਿਆ ਗਿਆ ਤਾਂ ਸਰਹਿੰਦ-ਸਾਧੂਗੜ੍ਹ ਰੇਲਵੇ ਸਟੇਸ਼ਨਾਂ ਦਰਮਿਆਨ ਅੱਪ ਰੇਲਵੇ ਟਰੈਕ ’ਤੇ ਚਿੱਟੇ ਰੰਗ ਦਾ ਵਜ਼ਨੀ ਸੀਮਿੰਟ ਦਾ ਬਣਿਆ ਸਲੀਪਰ ਰੱਖਿਆ ਪਾਇਆ ਗਿਆ।

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ: ਮੁਸਾਫ਼ਰਾਂ ਦੀ ਜਾਨ-ਮਾਲ ਨੂੰ ਨੁਕਸਾਨ ਪਹੁੰਚਾਉਣ ਅਤੇ ਰੇਲਵੇ ਆਵਾਜਾਈ ਵਿੱਚ ਵਿਘਨ ਪਾਉਣ ਦੀ ਨੀਅਤ ਨਾਲ ਟਰੈਕ ’ਤੇ ਵਜ਼ਨੀ ਸੀਮਿੰਟ ਦਾ ਸਲੀਪਰ ਰੱਖਣ ਦਾ ਮਾਮਲਾ ਸਾਹਮਣੇ ਆਇਆ ਹੈ ਪਰ ਸਮੇਂ ਸਿਰ ਪਤਾ ਲੱਗਣ ਨਾਲ ਕੋਈ ਵੱਡਾ ਹਾਦਸਾ ਹੋਣ ਤੋਂ ਬਚਾਅ ਹੋ ਗਿਆ। ਇਸ ਮਾਮਲੇ ਵਿੱਚ ਜੀਆਰਪੀ ਸਰਹਿੰਦ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਰੇਲਵੇ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਪੁਲਿਸ ਅਨੁਸਾਰ, ਰੇਲਵੇ ਸਟੇਸ਼ਨ ਸਰਹਿੰਦ ਦੇ ਸਟੇਸ਼ਨ ਮਾਸਟਰ ਸੁਮਿਤ ਵੱਲੋਂ ਦਿੱਤੀ ਲਿਖਤੀ ਸੂਚਨਾ ਰਾਹੀਂ ਦੱਸਿਆ ਗਿਆ ਸੀ ਕਿ ਟਰੈਕ ’ਤੇ ਰੁਕਾਵਟ ਪਈ ਹੋਣ ਦੀ ਜਾਣਕਾਰੀ ਮਿਲੀ ਹੈ। ਸੂਚਨਾ ਮਿਲਣ ’ਤੇ ਮੌਕੇ ਦਾ ਜਾਇਜ਼ਾ ਲਿਆ ਗਿਆ ਤਾਂ ਸਰਹਿੰਦ-ਸਾਧੂਗੜ੍ਹ ਰੇਲਵੇ ਸਟੇਸ਼ਨਾਂ ਦਰਮਿਆਨ ਅੱਪ ਰੇਲਵੇ ਟਰੈਕ ’ਤੇ ਚਿੱਟੇ ਰੰਗ ਦਾ ਵਜ਼ਨੀ ਸੀਮਿੰਟ ਦਾ ਬਣਿਆ ਸਲੀਪਰ ਰੱਖਿਆ ਪਾਇਆ ਗਿਆ। ਪੁਲਿਸ ਨੇ ਦਾਅਵਾ ਕੀਤਾ ਕਿ ਕਿਸੇ ਅਣਪਛਾਤੇ ਵਿਅਕਤੀ ਜਾਂ ਵਿਅਕਤੀਆਂ ਵੱਲੋਂ ਨੁਕਸਾਨ ਪਹੁੰਚਾਉਣ ਦੀ ਮਨਸ਼ਾ ਨਾਲ ਇਹ ਸਲੀਪਰ ਟਰੈਕ ’ਤੇ ਰੱਖਿਆ ਗਿਆ ਸੀ। ਪੁਲਿਸ ਨੇ ਉਕਤ ਸਲੀਪਰ ਨੂੰ ਕਬਜ਼ੇ ਵਿੱਚ ਲੈ ਕੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।