- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਨਮ ਅਸ਼ਟਮੀ ਮੌਕੇ ਸਜਾਈ ਸ਼ੋਭਾ ਯਾਤਰਾ, ਰਾਜੂ ਖੰਨਾ ਹੋਏ ਨਤਮਸਤਕ

ਮੁਕੇਸ਼ ਘਈ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਇੱਥੇ ਸ਼੍ਰੀ ਮਹਾਵੀਰ ਕਲਾ ਮੰਚ ਵੱਲੋਂ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ। ਇਸ ਮੌਕੇ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸ਼ਹਿਰ ਦੀ ਸਮੁੱਚੀ ਲੀਡਰਸ਼ਿਪ ਨਾਲ ਸ਼ਾਮਲ ਹੋ ਕੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦਾ ਆਸ਼ੀਰਵਾਦ ਲਿਆ। ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਲੀਲਾਵਾਂ ਸਮੁੱਚੀ ਮਨੁੱਖਤਾ ਨੂੰ ਸੱਚ, ਧਰਮ, ਨੇਕੀ ਅਤੇ ਆਪਸੀ ਪਿਆਰ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਣਾ ਕੇ ਆਪਸੀ ਭਾਈਚਾਰਕ ਸਾਂਝ ਤੇ ਮੋਹ ਦੀਆਂ ਤੰਦਾਂ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਇਸ ਦੌਰਾਨ ਸ਼੍ਰੀ ਮਹਾਵੀਰ ਕਲਾ ਮੰਚ ਵੱਲੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ, ਜੋਗਿੰਦਰ ਸਿੰਘ ਮੈਣੀ, ਜਤਿੰਦਰ ਸਿੰਘ ਧਾਲੀਵਾਲ, ਕੇਕੇ ਜਿੰਦਲ, ਜਥੇਦਾਰ ਜਰਨੈਲ ਸਿੰਘ ਮਾਜਰੀ, ਜਥੇਦਾਰ ਨਾਜ਼ਰ ਸਿੰਘ ਮੰਡੀ, ਗੁਰਪ੍ਰੀਤ ਸਿੰਘ ਨੋਨੀ, ਕੌਂਸਲਰ ਪੁਨੀਤ ਗੋਇਲ ਅਤੇ ਪ੍ਰਦੀਪ ਕੁਮਾਰ ਮਿੱਟੂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਰਘਵਿੰਦਰ ਪਾਲ ਜਲੂਰੀਆ, ਪਵਨ ਜਲੂਰੀਆ, ਅਮਿਤ ਭਾਬਰੀ, ਵੇਦ ਪ੍ਰਕਾਸ਼ ਸਾਹੀ, ਪਵਨ ਸ਼ਰਮਾ, ਅਸ਼ੋਕ ਸ਼ਰਮਾ, ਰਾਜਨ ਕੱਕੜ, ਬਲਵਿੰਦਰ ਸ਼ਰਮਾ, ਸਿਮਰਨਜੀਤ ਸਿੰਘ ਧਾਲੀਵਾਲ, ਯਸ਼ਪਾਲ ਜੱਸਾ, ਰਵੀ ਕੁਮਾਰ, ਆਸ਼ੀਸ਼ ਬਾਂਸਲ, ਅਸ਼ੋਕ ਬਾਂਸਲ ਸਮੇਤ ਵੱਡੀ ਗਿਣਤੀ ’ਚ ਸ਼ਰਧਾਲੂ ਮੌਜੂਦ ਸਨ।