ਜ਼ਿਲ੍ਹੇ ’ਚ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤ ਸਮਾਜ ਦੀ ਕੀਤੀ ਜਾ ਰਹੀ ਸਿਰਜਣਾ : ਜ਼ਿਲ੍ਹਾ ਪੁਲਿਸ ਮੁਖੀ
Publish Date: Thu, 16 Apr 2026 04:33 PM (IST)
Updated Date: Fri, 17 Apr 2026 04:03 AM (IST)

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤ ਸਮਾਜ ਦੀ ਕੀਤੀ ਜਾ ਰਹੀ ਸਿਰਜਣਾ : ਜ਼ਿਲ੍ਹਾ ਪੁਲਿਸ ਮੁਖੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਕੇ ਰੰਗਲਾ ਪੰਜਾਬ ਬਣਾਉਣ ਲਈ ਸੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਨਸ਼ਿਆਂ ਦੇ ਕਈ ਵੱਡੇ ਸਮੱਗਲਰਾਂ ਨੂੰ ਕਾਬੂ ਕਰਕੇ ਜੇਲਾਂ ਅੰਦਰ ਭੇਜਿਆ ਹੈ ਅਤੇ ਨਸ਼ਿਆਂ ਦੇ ਆਦੀ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਇਕ ਚੰਗੇ ਨਾਗਰਿਕ ਵਜੋਂ ਜੀਵਨ ਬਤੀਤ ਕਰਨ ਦਾ ਮੌਕਾ ਦਿੱਤਾ ਹੈ। ਇਹ ਪ੍ਰਗਾਟਾਵਾ ਜ਼ਿਲ੍ਹਾ ਪੁਲਿਸ ਮੁਖੀ ਸੁਭਮ ਅਗਰਵਾਲ ਨੇ ਰਾਣਾ ਹੈਰੀਟੇਜ, ਸਰਹਿੰਦ ਵਿਖੇ ਕਰਵਾਈ ਲੋਕ ਸੰਪਰਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਰਹੀ ਹੈ। ਇਸ ਮੀਟਿੰਗ ਦੌਰਾਨ ਬ੍ਰਾਹਮਣ ਮਾਜਰਾ ਦੇ ਸਰਕਾਰੀ ਮੁੜ ਵਸੇਵਾ ਕੇਂਦਰ ਵਿਖੇ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਦੀ ਸੰਭਾਲ ਕਰਨ ਲਈ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ, ਸਲਾਹ-ਮਸ਼ਵਰਾ ਅਤੇ ਮਾਰਗਦਰਸ਼ਨ ਬਾਰੇ ਵਿਸਥਾਰ ਸਹਿਤ ਚਰਚਾ ਕੀਤੀ ਗਈ। ਇਸ ਲੋਕ ਸੰਪਰਕ ਮੀਟਿੰਗ ਵਿਚ ਕਾਫ਼ੀ ਗਿਣਤੀ ਵਿਚ ਨੌਜਵਾਨਾਂ ਨੇ ਹਿੱਸਾ ਲਿਆ ਅਤੇ ਆਪਣੇ ਨਸ਼ਾ ਛੱਡਣ ਦੇ ਤਜਰਬੇ ਸਾਂਝੇ ਕੀਤੇ। ਉਨ੍ਹਾਂ ਦੀਆਂ ਪ੍ਰੇਰਣਾਦਾਇਕ ਕਹਾਣੀਆਂ ਨੇ ਦਿਖਾਇਆ ਕਿ ਸਮੇਂ ਸਿਰ ਸਹਾਇਤਾ, ਕੌਂਸਲਿੰਗ ਅਤੇ ਰੀਹੈਬਿਲਿਟੇਸ਼ਨ ਨਾਲ ਨਸ਼ਿਆਂ ਤੋਂ ਮੁਕਤੀ ਸੰਭਵ ਹੈ। ਨੌਜਵਾਨਾਂ ਨੇ ਪੁਲਿਸ ਅਤੇ ਮੈਡੀਕਲ ਟੀਮ ਦਾ ਧੰਨਵਾਦ ਕੀਤਾ, ਜਿਨ੍ਹਾਂ ਦੀ ਮਦਦ ਨਾਲ ਉਹ ਅੱਜ ਨਸ਼ਾ-ਮੁਕਤ ਜੀਵਨ ਜੀ ਰਹੇ ਹਨ। ਇਸ ਮੌਕੇ ਐੱਸਪੀ(ਐਚ) ਹਰਵੰਤ ਕੌਰ, ਡੀਐੱਸਪੀ ਫਤਹਿਗੜ੍ਹ ਸਾਹਿਬ ਕੁਲਬੀਰ ਸਿੰਘ, ਡਾ. ਰੁਕਿੰਦਰ ਸਿੰਘ, ਇੰਸਪੈਕਟਰ ਦਵਿੰਦਰ ਸਿੰਘ ਤੋਂ ਇਲਾਵਾ ਹੋਰ ਪੁਲਿਸ ਤੇ ਸਿਹਤ ਵਿਭਾਗ ਦੇ ਅਧਿਕਾਰੀ ਮੌਜੂਦ ਸਨ।