ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
Publish Date: Sat, 31 Jan 2026 05:40 PM (IST)
Updated Date: Sat, 31 Jan 2026 05:43 PM (IST)
ਮੰਡੀ ਗੋਬਿੰਦਗੜ੍ਹ : ਸ਼੍ਰੀ ਗੁਰੂ ਰਵਿਦਾਸ ਭਗਤ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਵੱਲੋਂ ਪ੍ਰਧਾਨ ਹਰਚੰਦ ਸਿੰਘ ਦੀ ਅਗਵਾਈ ਹੇਠ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਵੀ ਨਤਮਸਤਕ ਹੋਏ। ਨਗਰ ਕੀਰਤਨ ਸ਼੍ਰੀ ਗੁਰੂ ਰਵਿਦਾਸ ਭਗਤ ਧਰਮਸ਼ਾਲਾ ਤੋਂ ਸ਼ੁਰੂ ਹੋ ਕੇ ਡਾਕਖਾਨਾ ਰੋਡ, ਲੋਹਾ ਬਾਜ਼ਾਰ, ਰੇਲਵੇ ਰੋਡ, ਗੁਰਦੁਆਰਾ ਸਿੰਘ ਸਭਾ, ਗੁਰਦੁਆਰਾ ਨਸਰਾਲੀ, ਖਾਲਸਾ ਸਕੂਲ, ਗੁਰਦੁਆਰਾ ਸੰਗਤਪੁਰਾ, ਅਮਲੋਹ ਰੋਡ, ਲੋਹਾ ਬਾਜ਼ਾਰ, ਗੋਲ ਮਾਰਕੀਟ ਤੋਂ ਹੁੰਦਾ ਹੋਇਆ ਵਾਪਸ ਸ਼੍ਰੀ ਰਵਿਦਾਸ ਧਰਮਸ਼ਾਲਾ ਵਿਖੇ ਪਹੁੰਚਿਆ। ਇਸ ਦੌਰਾਨ ਜਿੱਥੇ ਵੱਖ ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਉੱਥੇ ਗੋਬਿੰਦਗੜ੍ਹ ਸ਼ੋਪਕੀਪਰ ਐਸੋਸੀਏਸ਼ਨ ਦੇ ਪ੍ਰਧਾਨ ਨਰਿੰਦਰ ਭਾਟੀਆ, ਡਾ. ਅਮਿਤ ਸੰਦਲ, ਕਮਲ ਨੇਤਰ ਸ਼ਰਮਾ, ਰਵਿੰਦਰ ਸਿੰਘ ਪਦਮ ਨੇ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਕਰ ਕੇ ਸਵਾਗਤ ਕੀਤਾ। ਸ਼੍ਰੀ ਗੁਰੂ ਰਵਿਦਾਸ ਭਗਤ ਧਰਮਸ਼ਾਲਾ ਦੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਪ੍ਰਧਾਨ ਹਰਚੰਦ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 1 ਫਰਵਰੀ ਐਤਵਾਰ ਨੂੰ ਸਵੇਰੇ 9:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਸਵੇਰੇ 10 ਤੋਂ 12 ਵਜੇ ਤਕ ਕੀਰਤਨ ਹੋਵੇਗਾ, ਉਪਰੰਤ ਗੁਰੂ ਦਾ ਲੰਗਰ ਅਤੁੱਟ ਵਰਤੇਗਾ। ਇਸ ਮੌਕੇ 'ਆਪ' ਆਗੂ ਦੀਪਕ ਮਲਹੋਤਰਾ, ਪ੍ਰਧਾਨ ਹਰਚੰਦ ਸਿੰਘ ਨਸਰਾਲੀ, ਜਨਰਲ ਸਕੱਤਰ ਕੁਲਵੰਤ ਸਿੰਘ ਮਹਿਤੋ, ਖਜ਼ਾਨਚੀ ਸੁਖਦੇਵ ਸਿੰਘ, ਜੁਆਇੰਟ ਸਕੱਤਰ ਗੁਰਬਖਸ਼ ਸਿੰਘ, ਮੁੱਖ ਸਲਾਹਕਾਰ ਨਿਰਭੈ ਸਿੰਘ, ਸਲਾਹਕਾਰ ਬਲਵਿੰਦਰ ਸਿੰਘ, ਜਗਦੇਵ ਸਿੰਘ, ਹਰਪਿੰਦਰ ਸਿੰਘ, ਅਵਤਾਰ ਸਿੰਘ, ਬਲਬੀਰ ਸਿੰਘ, ਰਣਧੀਰ ਸਿੰਘ, ਬਹਾਦਰ ਸਿੰਘ, ਕਮਲ ਨੇਤਰ ਸ਼ਰਮਾ, ਰਵਿੰਦਰ ਸਿੰਘ ਪਦਮ, ਸੰਦੀਪ ਸ਼ਰਮਾ, ਨਮਨ ਭਾਟੀਆ, ਸੰਜੇ ਗਰਗ ਆਦਿ ਮੌਜੂਦ ਸਨ।