- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਮ ਆਦਮੀ ਪਾਰਟੀ (ਆਪ) ਵੱਲੋਂ ਮੋਗਾ ਦੇ ਪਿੰਡ ਮਟਵਾਣੀ ਵਿਖੇ ਕਰਵਾਈ ਜਾ ਰਹੀ 'ਖੁਸ਼ਹਾਲ ਪੰਜਾਬ ਮਹਾਂ ਰੈਲੀ' ਵਿੱਚ ਹਿੱਸਾ ਲੈਣ ਲਈ ਅੱਜ ਵਿਧਾਨ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਪਾਰਟੀ ਆਗੂਆਂ ਅਤੇ ਵਰਕਰਾਂ ਦਾ ਇੱਕ ਵਿਸ਼ਾਲ ਕਾਫ਼ਲਾ ਰਵਾਨਾ ਹੋਇਆ। ਇਹ ਕਾਫ਼ਲਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਦੀ ਅਗਵਾਈ ਹੇਠ ਸਰਹਿੰਦ ਅਨਾਜ ਮੰਡੀ ਤੋਂ ਮੋਗਾ ਲਈ ਰਵਾਨਾ ਕੀਤਾ ਗਿਆ।

ਰਵਾਨਗੀ ਤੋਂ ਪਹਿਲਾਂ ਸਵੇਰ ਤੋਂ ਹੀ ਸਰਹਿੰਦ ਅਨਾਜ ਮੰਡੀ ਵਿੱਚ ਪਾਰਟੀ ਦੇ ਸੀਨੀਅਰ ਅਹੁਦੇਦਾਰਾਂ, ਵਲੰਟੀਅਰਾਂ ਅਤੇ ਸਥਾਨਕ ਨਿਵਾਸੀਆਂ ਦਾ ਇਕੱਠ ਹੋਣਾ ਸ਼ੁਰੂ ਹੋ ਗਿਆ ਸੀ। ਵਰਕਰਾਂ ਵਿੱਚ ਰੈਲੀ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਵਿਧਾਇਕ ਲਖਬੀਰ ਸਿੰਘ ਰਾਏ ਨੇ ਵਰਕਰਾਂ ਦੇ ਜੋਸ਼ ਅਤੇ ਸਮਰਪਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਫਤਿਹਗੜ੍ਹ ਸਾਹਿਬ ਹਲਕੇ ਦੇ ਲੋਕਾਂ ਵਿੱਚ ਇਸ ਇਤਿਹਾਸਕ ਮਹਾਂ ਰੈਲੀ ਨੂੰ ਲੈ ਕੇ ਜ਼ਬਰਦਸਤ ਉਤਸ਼ਾਹ ਪਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ਵਿੱਚ ਆਪ-ਮੁਹਾਰੇ ਇਸ ਰੈਲੀ ਦਾ ਹਿੱਸਾ ਬਣਨ ਲਈ ਅੱਗੇ ਆ ਰਹੇ ਹਨ।
ਸਰਹਿੰਦ ਅਨਾਜ ਮੰਡੀ ਤੋਂ ਦਰਜਨਾਂ ਗੱਡੀਆਂ ਅਤੇ ਬੱਸਾਂ ਦਾ ਇਹ ਕਾਫ਼ਲਾ ਪਾਰਟੀ ਦੇ ਝੰਡਿਆਂ ਨਾਲ ਨਾਅਰੇਬਾਜ਼ੀ ਕਰਦਾ ਹੋਇਆ ਮੋਗਾ ਵੱਲ ਵਧਿਆ। ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਮੋਗਾ ਦੀ ਇਹ ਰੈਲੀ ਪੰਜਾਬ ਦੀ ਸਿਆਸਤ ਵਿੱਚ ਇੱਕ ਨਵਾਂ ਅਧਿਆਏ ਲਿਖੇਗੀ ਅਤੇ 'ਖੁਸ਼ਹਾਲ ਪੰਜਾਬ' ਦੇ ਸੰਕਲਪ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗੀ। ਰਵਾਨਗੀ ਦੌਰਾਨ ਇਲਾਕੇ ਦੇ ਕਈ ਪ੍ਰਮੁੱਖ 'ਆਪ' ਆਗੂ, ਬਲਾਕ ਪ੍ਰਧਾਨ, ਸਰਪੰਚ, ਪੰਚ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਵਰਕਰ ਮੌਜੂਦ ਰਹੇ, ਜਿਨ੍ਹਾਂ ਨੇ ਪੂਰੇ ਜੋਸ਼ ਨਾਲ ਰੈਲੀ ਵਾਲੀ ਥਾਂ ਵੱਲ ਕੂਚ ਕੀਤਾ।