ਕਾਂਗਰਸ ਦੀ ਬਰਨਾਲਾ ਰੈਲੀ ਲਈ ਵਰਕਰ ਰਵਾਨਾ
ਕਾਂਗਰਸ ਦੀ ਬਰਨਾਲਾ ਰੈਲੀ ਲਈ ਵੱਡੀ ਗਿਣਤੀ ਵਰਕਰ ਹੋਏ ਰਵਾਨਾ
Publish Date: Sat, 28 Feb 2026 04:47 PM (IST)
Updated Date: Sat, 28 Feb 2026 04:49 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਮਨਰੇਗਾ ਬਚਾਓ ਸੰਗਰਾਮ ਤਹਿਤ ਬਰਨਾਲਾ ਵਿਖੇ ਰਾਹੁਲ ਗਾਂਧੀ ਵੱਲੋਂ ਕੀਤੀ ਗਈ ਰੈਲੀ ਵਿੱਚ ਸ਼ਾਮਲ ਹੋਣ ਲਈ ਕਾਕਾ ਰਣਦੀਪ ਸਿੰਘ ਨਾਭਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਹਲਕਾ ਅਮਲੋਹ ਤੋਂ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਦਾ ਕਾਫਲਾ ਰਵਾਨਾ ਹੋਇਆ। ਇਸ ਕਾਫ਼ਲੇ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਪੁਰਸ਼ ਅਤੇ ਮਹਿਲਾ ਵਰਕਰ ਸ਼ਾਮਲ ਸਨ।