- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਉਣ ਵਾਲੇ ਦਿਨਾਂ 'ਚ ਪੈਲੇਸ 'ਚ ਕਈ ਵਿਆਹ ਸਮਾਗਮਾਂ ਦੀ ਬੁਕਿੰਗ ਸੀ। ਪੈਲੇਸ ਦੇ ਮਾਲਕ ਨੇ ਕਿਹਾ ਕਿ ਪ੍ਰਭਾਵਿਤ ਪਰਿਵਾਰਾਂ ਨਾਲ ਗੱਲਬਾਤ ਕਰਕੇ ਬਦਲਵੇਂ ਪ੍ਰਬੰਧ ਕੀਤੇ ਜਾਣਗੇ, ਤਾਂ ਜੋ ਕਿਸੇ ਵੀ ਪਰਿਵਾਰ ਦੇ ਵਿਆਹ ਸਮਾਗਮ 'ਤੇ ਅਸਰ ਨਾ ਪਵੇ। ਹਾਲਾਂਕਿ, ਅੱਗ ਲੱਗਣ ਦੇ ਅਸਲ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਦੀਪਕ ਸੂਦ, ਫਤਹਿਗੜ੍ਹ ਸਾਹਿਬ : ਬਸੀ ਪਠਾਣਾਂ ਦੀ ਮੁੱਖ ਸੜਕ 'ਤੇ ਸਥਿਤ ਗਿਲ ਪੈਲੇਸ 'ਚ ਦੁਸਹਿਰੇ ਅਤੇ ਖ਼ੁਸ਼ੀਆਂ ਦੇ ਤਿਉਹਾਰ ਵਾਲੇ ਦਿਨ ਭਿਆਨਕ ਹਾਦਸਾ ਵਾਪਰ ਗਿਆ। ਇਸ ਘਟਨਾ 'ਚ ਪੈਲੇਸ 'ਚ ਪਿਆ ਕਰੋੜਾਂ ਰੁਪਏ ਦਾ ਫਰਨੀਚਰ ਅਤੇ ਹੋਰ ਕੀਮਤੀ ਸਾਮਾਨ ਸੜ ਕੇ ਪੂਰੀ ਤਰ੍ਹਾਂ ਸੁਆਹ ਹੋ ਗਿਆ। ਪੈਲੇਸ ਦੇ ਮਾਲਕ ਅਮਨਦੀਪ ਸਿੰਘ ਨੇ ਦੱਸਿਆ ਕਿ ਸਵੇਰੇ ਕਰੀਬ 4 ਵਜੇ ਇੱਕ ਰਾਹਗੀਰ ਨੇ ਫੋਨ ਕਰਕੇ ਪੈਲੇਸ 'ਚ ਅੱਗ ਲੱਗਣ ਦੀ ਸੂਚਨਾ ਦਿੱਤੀ। ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਫਾਇਰ ਬ੍ਰਿਗੇਡ ਦੀ ਟੀਮ ਨੇ ਕਰੀਬ ਦੋ ਘੰਟਿਆਂ ਦੀ ਭਾਰੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਉਨ੍ਹਾਂ ਦੱਸਿਆ ਕਿ ਪੈਲੇਸ ਦੇ ਅੰਦਰ ਇਸ ਸਮੇਂ ਨਵੀਨੀਕਰਨ ਦਾ ਕੰਮ ਚੱਲ ਰਿਹਾ ਸੀ। ਅੱਗ ਕਾਰਨ ਭਾਰੀ ਨੁਕਸਾਨ ਹੋਇਆ ਹੈ। ਇਸ 'ਚ ਸੋਫੇ, ਕੁਰਸੀਆਂ, ਮੇਜ਼, ਮੈਟਿੰਗ, ਸਜਾਵਟੀ ਫੁੱਲ ਅਤੇ ਹੋਰ ਫਰਨੀਚਰ ਸੜ ਕੇ ਸੁਆਹ ਹੋ ਗਏ।