ਪੱਤਰ ਪੇ੍ਰਰਕ, ਫ਼ਤਹਿਗੜ੍ਹ ਸਾਹਿਬ : ਯੂਨਾਈਟਿਡ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਪਾਰਟੀ ਦੇ ਪ੍ਰਧਾਨ ਗੁਰਦੀਪ ਸਿੰਘ ਬਠਿੰਡਾ ਦੀ ਅਗਵਾਈ 'ਚ ਮੀਟਿੰਗ ਹਾਲ 'ਚ ਹੋਈ। ਮੀਟਿੰਗ 'ਚ ਸਰਬਸੰਮਤੀ ਨਾਲ 2 ਨਵੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ। ਮੀਟਿੰਗ 'ਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬੇਅਦਬੀ, ਬਹਿਬਲ ਗੋਲੀ ਕਾਂਡ ਤੇ ਡਰੱਗ ਮਾਫੀਆ 'ਤੇ ਕਾਰਵਾਈ ਨਹੀਂ ਕੀਤੀ ਤੇ ਅਕਾਲੀ ਦਲ ਬਾਦਲ ਨਾਲ ਰਲ ਮਿਲ ਕੇ ਸਰਕਾਰ ਚਲਾਉਣ ਦੇ ਦੋਸ਼ ਕਾਰਨ ਸੱਤਾ 'ਚ ਆਏ ਪਰ ਮੌਜੂਦਾ ਸਰਕਾਰ ਵੀ ਮਨਪ੍ਰਰੀਤ ਬਾਦਲ ਰਾਹੀਂ ਪ੍ਰਕਾਸ਼ ਸਿੰਘ ਬਾਦਲ ਨਾਲ ਮਿਲ ਕੇ ਚੱਲ ਰਹੀ ਹੈ। ਉਪਰੋਕਤ ਮੁੰਦਿਆਂ 'ਤੇ ਕੋਈ ਕਾਰਵਾਈ ਨਹੀਂ ਕਰ ਰਹੀ। ਇਸ ਲਈ ਇਸ ਦੇ ਰੋਸ ਵਜੋਂ 2 ਨਵੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ ਲਾਇਆ ਜਾਵੇਗਾ। ਇਸ ਮੌਕੇ ਸਕੱਤਰ ਜਨਰਲ ਜਤਿੰਦਰ ਸਿੰਘ ਈਸੜੂ, ਸੀਨੀਅਰ ਮੀਤ ਪ੍ਰਧਾਨ ਬਹਾਦਰ ਸਿੰਘ ਰਾਹੋਂ, ਗੁਰਨਾਮ ਸਿੰਘ ਚੰਡੀਗੜ੍ਹ, ਧਾਰਮਿਕ ਵਿੰਗ ਦੇ ਆਗੂ ਬਾਬਾ ਚਮਕੌਰ ਸਿੰਘ ਭਾਈਰੂਪਾ, ਜਸਵਿੰਦਰ ਸਿੰਘ ਘੋਲੀਆ, ਅੱਛਰ ਸਿੰਘ ਹਮੀਦੀ, ਨਛੱਤਰ ਸਿੰਘ ਦਬੜੀਖਾਨਾ, ਪਰਮਜੀਤ ਸਿੰਘ ਮੁਕਤਸਰ, ਸੁਖਜੀਤ ਸਿੰਘ ਡਾਲਾ, ਰਮਨਦੀਪ ਸਿੰਘ ਰਾਮੀਤਾ, ਯੂਥ ਵਿੰਗ ਪੰਜਾਬ ਦੇ ਪ੍ਰਧਾਨ ਗੁਰਪ੍ਰਰੀਤ ਸਿੰਘ ਲਾਹੌਰੀਆ, ਮੇਜ਼ਰ ਸਿੰਘ ਮਲੂਕਾ, ਜਸਮਤ ਸਿੰਘ ਬਰਾੜ, ਹਰਪ੍ਰਰੀਤ ਸਿੰਘ ਚੰਡੀਗੜ੍ਹ, ਸਰਬਜੀਤ ਸਿੰਘ ਅਲਾਲ, ਬਲਜੀਤ ਕੌਰ ਪਾਤੜਾਂ, ਕੁਲਦੀਪ ਸਿੰਘ ਫਤਹਿਗੜ੍ਹ ਸਾਹਿਬ, ਪੂਰਨ ਸਿੰਘ, ਅਮਨਦੀਪ ਸਿੰਘ ਜਲੰਧਰ, ਪੇ੍ਮ ਸਿੰਘ ਆਦਿ ਮੌਜੂਦ ਸਨ।