ਪੱਤਰ ਪੇ੍ਰਕ, ਖਮਾਣੋਂ : ਪੁਲਿਸ ਥਾਣਾ ਖਮਾਣੋਂ ਦੇ ਪਿੰਡ ਮਨਸੂਰਪੁਰ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਇਕ ਵਿਅਕਤੀ ਦਾ ਕਤਲ ਹੋ ਜਾਣ ਸਬੰਧੀ ਦੁਖਦ ਖ਼ਬਰ ਮਿਲੀ ਹੈ।

ਜਾਣਕਾਰੀ ਮੁਤਾਬਕ ਕਤਲ ਹੋਏ ਵਿਅਕਤੀ ਦੀ ਪਛਾਣ ਨੇਤਰ ਸਿੰਘ (55 ਸਾਲ) ਵਾਸੀ ਪਿੰਡ ਮਨਸੂਰਪੁਰ ਵਜੋਂ ਹੋਈ ਹੈ। ਪੁਲਿਸ ਨੇ ਕਤਲ ਕਰਨ ਵਾਲੇ ਵਿਅਕਤੀ ਦਾ ਨਾਂ ਸੁਖਵਿੰਦਰ ਸਿੰਘ ਵਾਸੀ ਪਿੰਡ ਮਨਸੂਰਪੁਰ ਦੱਸਿਆ ਹੈ। ਡੀਐੱਸਪੀ ਰਮਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਦੋਵਾਂ ਵਿਅਕਤੀਆਂ ਨੇ ਜ਼ਮੀਨ ਠੇਕੇ 'ਤੇ ਲਈ ਹੋਈ ਸੀ। ਇਸ ਦੌਰਾਨ ਪਾਣੀ ਦੀ ਵਾਰੀ ਨੂੰ ਲੈ ਕੇ ਦੋਵੇਂ ਜਣੇ ਲੜ ਪਏ ਤੇ ਨੌਬਤ ਕਤਲ ਤਕ ਪਹੁੰਚ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਜਾਂਚ ਕਰ ਰਹੀ ਹੈ।