- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਡੀ ਗੋਬਿੰਦਗੜ੍ਹ ’ਚ ਜੀਟੀ ਰੋਡ ਨੇੜੇ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ

ਮੁਕੇਸ਼ ਘਈ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਪੰਜਾਬ ਸਰਕਾਰ ਦੇ ‘ਕਲੀਨ ਪੰਜਾਬ ਮਿਸ਼ਨ’ ਤਹਿਤ ਨਗਰ ਕੌਂਸਲ ਵੱਲੋਂ ਸ਼ਹਿਰ ਦੇ ਜੀਟੀ ਰੋਡ ਖੰਨਾ ਵਾਲੇ ਪਾਸੇ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਮੌਕੇ ’ਤੇ ਪਹੁੰਚ ਕੇ ਸਫ਼ਾਈ ਕਾਰਜਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਅਤੇ ਮਸ਼ੀਨਰੀ ਦੀ ਮਦਦ ਨਾਲ ਵੱਖ-ਵੱਖ ਥਾਵਾਂ ਤੋਂ ਕੂੜਾ ਚੁੱਕਿਆ ਗਿਆ। ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਇਸ ਮੁਹਿੰਮ ਦੀ ਸਫ਼ਲਤਾ ਲਈ ਸਰਕਾਰ, ਪ੍ਰਸ਼ਾਸਨ ਅਤੇ ਆਮ ਲੋਕਾਂ ਦਾ ਸਾਂਝਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਸ਼ਹਿਰ ਵਾਸੀਆਂ, ਦੁਕਾਨਦਾਰਾਂ ਅਤੇ ਹੋਟਲ-ਢਾਬਾ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਕੂੜਾ ਖ਼ਾਲੀ ਪਲਾਟਾਂ ਜਾਂ ਸੜਕਾਂ ’ਤੇ ਸੁੱਟਣ ਦੀ ਬਜਾਏ ਕੂੜੇਦਾਨਾਂ ’ਚ ਰੱਖਣ ਅਤੇ ਕੌਂਸਲ ਦੀਆਂ ਗੱਡੀਆਂ ਵਿਚ ਹੀ ਪਾਉਣ। ਉਨ੍ਹਾਂ ਦੱਸਿਆ ਕਿ ਜਿੱਥੇ ਵੀ ਗੰਦਗੀ ਦੀ ਸਮੱਸਿਆ ਸਾਹਮਣੇ ਆਉਂਦੀ ਹੈ, ਉੱਥੇ ਤੁਰੰਤ ਟੀਮਾਂ ਭੇਜ ਕੇ ਸਫ਼ਾਈ ਕਰਵਾਈ ਜਾ ਰਹੀ ਹੈ। ਇਸ ਮੌਕੇ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਚੇਤਨ ਸ਼ਰਮਾ, ਇੰਸਪੈਕਟਰ ਸੰਯੋਗਿਤਾ ਅਤੇ ਸਫ਼ਾਈ ਕਰਮਚਾਰੀ ਮੌਜੂਦ ਸਨ।