- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ‘ਗੁਰਬਾਣੀ ਵਿੱਚ ਸਿੱਖ ਰਾਜ ਦੀ ਧਾਰਨਾ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਰਾਜਨੀਤੀ ਵਿਗਿਆਨ ਵਿਭਾਗ ਵੱਲੋਂ ‘ਗੁਰਬਾਣੀ ਵਿਚ ਸਿੱਖ ਰਾਜ ਦੀ ਧਾਰਨਾ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਸਮਾਗਮ ’ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਰਾਜਨੀਤੀ ਵਿਗਿਆਨ ਵਿਭਾਗ ਦੇ ਸਾਬਕਾ ਪ੍ਰੋਫੈਸਰ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਬਕਾ ਚੇਅਰਮੈਨ ਡਾ. ਕੇਹਰ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਸਮਰੱਥ ਅਤੇ ਜ਼ਿੰਮੇਵਾਰ ਅਗਵਾਈ ਦੀ ਲੋੜ ਦੱਸਦਿਆਂ ਨਾਗਰਿਕਾਂ ’ਚ ਰਾਜਨੀਤਿਕ ਜਾਗਰੂਕਤਾ ਨੂੰ ਲੋਕਤੰਤਰ ਦੀ ਕਾਮਯਾਬੀ ਲਈ ਜ਼ਰੂਰੀ ਦੱਸਿਆ। ਵਾਈਸ ਚਾਂਸਲਰ ਪ੍ਰੋ. ਡਾ. ਪਰਿਤ ਪਾਲ ਸਿੰਘ ਨੇ ਲੋਕਾਂ ’ਚ ਰਾਜਨੀਤਿਕ ਚੇਤਨਾ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਡੀਨ ਅਕਾਦਮਿਕ ਮਾਮਲੇ ਪ੍ਰੋ. ਡਾ. ਸੁਖਵਿੰਦਰ ਸਿੰਘ ਬਿਲਿੰਗ ਨੇ ਲੈਕਚਰ ਦੇ ਸਫ਼ਲਤਾ ਲਈ ਵਿਭਾਗ ਨੂੰ ਵਧਾਈ ਦਿੱਤੀ। ਇਸ ਦੌਰਾਨ ਧਰਮ ਅਧਿਐਨ ਫੈਕਲਟੀ ਦੇ ਡੀਨ ਡਾ. ਹਰਦੇਵ ਸਿੰਘ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਰਾਜਨੀਤੀ ਵਿਗਿਆਨ ਵਿਭਾਗ ਦੀ ਮੁਖੀ ਡਾ. ਰਮਨਦੀਪ ਕੌਰ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਅਖ਼ੀਰ ’ਚ ਸਾਰਿਆਂ ਦਾ ਧੰਨਵਾਦ ਪ੍ਰਗਟਾਇਆ।