ਸਰਕਾਰ ਨੇ ਸ਼ਹੀਦਾਂ ਦੀ ਧਰਤੀ ਦੀਆਂ ਸੜਕਾਂ ਤੋ ਫੇਰੀਆਂ ਅੱਖਾਂ : ਭੁੱਟਾ
ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸ਼ਹੀਦਾਂ ਦੀ ਧਰਤੀ ਦੀਆਂ ਸੜਕਾਂ ਤੋ ਫੇਰੀਆਂ ਅੱਖਾਂ : ਭੁੱਟਾ
Publish Date: Fri, 03 Apr 2026 05:20 PM (IST)
Updated Date: Fri, 03 Apr 2026 05:22 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਅੱਜ ਪਾਰਟੀ ਦੇ ਕਈ ਅਹੁਦੇਦਾਰਾਂ ਦੇ ਨਾਲ ਪਿੰਡ ਗੁਣੀਆ ਮਾਜਰਾ ਵਿਖੇ ਲੋਕਾਂ ਦੀਆਂ ਸੜਕਾਂ ਸਬੰਧੀ ਮੁਸ਼ਕਲਾਂ ਸੁਣੀਆਂ। ਉਨ੍ਹਾਂ ਇਸ ਮੌਕੇ ਦੱਸਿਆ ਕਿ ਗੁਣੀਆਂ ਮਾਜਰਾ ਤੋਂ ਬਾਗੜੀਆਂ ਤੱਕ ਦੇ ਦੋ ਕਿੱਲੋਮੀਟਰ ਏਰੀਏ ਦੀ 2017 ਵਿਚ ਅਕਾਲੀ ਦਲ ਦੀ ਸਰਕਾਰ ਨੇ ਪ੍ਰੀਮਿਕਸ ਪਵਾਇਆ ਸੀ ਅਤੇ ਉਸ ਤੋਂ ਬਾਅਦ ਬਣੀਆਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਇਨ੍ਹਾਂ ਸੜਕਾਂ ਦੀ ਕੋਈ ਸਾਰ ਨਹੀਂ ਲਈ। ਭੁੱਟਾ ਨੇ ਕਿਹਾ ਕਿ ਪੰਜਾਬ ਸਰਕਾਰ ਰੋਜ਼ਾਨਾ ਵੱਡੇ ਵੱਡੇ ਵਾਅਦੇ ਕਰ ਰਹੀ ਹੈ ਜਦੋਂ ਕਿ ਪਟਿਆਲਾ ਤੇ ਫਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਨਾਲ ਪਿੰਡਾਂ ਨੂੰ ਜੋੜਦੀ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਰਾਹਗੀਰਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਪੱਥਰਾਂ ਉੱਪਰ ਦੀ ਲੰਘਣਾ ਪੈ ਰਿਹਾ ਹੈ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਹ ਸੜਕ ਦੀ ਤੁਰੰਤ ਬਣਦੀ ਮੁਰੰਮਤ ਕਰਵਾਈ ਜਾਵੇ। ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਦੇ ਮੰਤਰੀ ਵਿਧਾਇਕ ਅਤੇ ਹੋਰ ਆਗੂ ਲੋਕਾਂ ਨੂੰ ਰੋਜਾਨਾ ਝੂਠੇ ਸੁਪਨੇ ਦਿਖਾ ਰਹੇ ਹਨ ਜਦੋਂ ਕਿ ਹਕੀਕਤ ਵਿਚ ਕੁੱਝ ਵੀ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਹੁਣ ਲੋਕ ਪੂਰੀ ਤਰਹਾਂ ਆਪਣਾ ਮਨ ਬਣਾ ਚੁੱਕੇ ਹਨ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੀ ਬਾਗ ਡੋਰ ਸ਼੍ਰੋਮਣੀ ਅਕਾਲੀ ਦਲ ਦੇ ਹੱਥ ਫੜਾਈ ਜਾਵੇਗੀ। ਇਸ ਮੌਕੇ ਜਗਤਾਰ ਸਿੰਘ ਗੁਣੀਆ ਮਾਜਰਾ ਸਰਕਲ ਪ੍ਰਧਾਨ ਹੱਲੋਤਾਲੀ, ਦਵਿੰਦਰ ਸਿੰਘ ਸਾਬਕਾ ਚੇਅਰਮੈਨ, ਸੁਖਦੀਪ ਸਿੰਘ ਬਹਿਲੋਲਪੁਰ ਸਰਕਲ ਪ੍ਰਧਾਨ ਮੂਲੇਪੁਰ, ਧਰਮਿੰਦਰ ਸਿੰਘ ਮੂਲੇਪੁਰ ਜ਼ਿਲ੍ਹਾ ਮੀਤ ਪ੍ਰਧਾਨ ਐੱਸ ਸੀ ਵਿੰਗ, ਬਲਵੀਰ ਸਿੰਘ, ਹਰਪ੍ਰੀਤ ਸਿੰਘ, ਬਿੰਦਰ ਸਿੰਘ, ਹਰਮੇਲ ਸਿੰਘ, ਜਸਵੀਰ ਸਿੰਘ ਜਲਵੇੜੀ ਗਹਿਲਾਂ, ਮਹਿੰਦਰ ਸਿੰਘ, ਰਸ਼ਪਾਲ ਸਿੰਘ, ਹਰਿੰਦਰ ਸਿੰਘ ਮਲਹੇੜੀ, ਬਲਵਿੰਦਰ ਸਿੰਘ ਬਾਗੜੀਆਂ, ਮਨੋਹਰ ਸਿੰਘ ਤੇ ਜਸਪ੍ਰੀਤ ਸਿੰਘ ਆਦਿ ਮੌਜੂਦ ਸਨ।