- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੇਅਦਬੀ ਮਾਮਲੇ ’ਤੇ ਆਮ ਆਦਮੀ ਪਾਰਟੀ ਕਰ ਰਹੀ ਹੈ ਸਿਆਸਤ : ਮੁਕਾਰੋਂਪੁਰ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸ਼ਹਿਰੀ ਪ੍ਰਧਾਨ ਤੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਟਰਸਟੀ ਮੈਂਬਰ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਕਿਹਾ ਕਿ ਪਿਛਲੇ ਦਸ ਸਾਲਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ’ਤੇ ਸਿਆਸਤ ਹੋ ਰਹੀ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਦੇਖ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਦਾ ਧਿਆਨ ਭਟਕਾਉਣ ਲਈ ਨਵਾਂ ਡਰਾਮਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਬਿਆਨ ਦਾ ਸਮਰਥਨ ਕਰਦਿਆਂ ਕਿਹਾ ਕਿ ਉਹ ਪਹਿਲਾਂ ਵੀ ਹਰ ਜਾਂਚ ’ਚ ਸ਼ਾਮਲ ਹੁੰਦੇ ਰਹੇ ਹਨ ਤੇ ਅੱਗੇ ਵੀ ਜਾਂਚ ਏਜੰਸੀਆਂ ਨੂੰ ਪੂਰਾ ਸਹਿਯੋਗ ਦੇਣਗੇ। ਅਕਾਲੀ ਦਲ ਸੱਚਾਈ ਸਾਹਮਣੇ ਲਿਆਉਣ ਤੋਂ ਕਦੇ ਨਹੀਂ ਡਰਿਆ। ਉਨ੍ਹਾਂ ਕਿਹਾ ਕਿ 2027 ’ਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਬੇਅਦਬੀ ਦੇ ਅਸਲ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਈਆਂ ਜਾਣਗੀਆਂ। ਮੁਕਾਰੋਂਪੁਰ ਨੇ ਕਿਹਾ ਕਿ ਪੰਜਾਬ ਦੀ ਜਨਤਾ ਝੂਠੇ ਵਾਅਦੇ ਤੇ ਰਾਜਨੀਤਿਕ ਨਾਟਕ ਸਮਝ ਚੁੱਕੀ ਹੈ। ਲੋਕ ਇਨਸਾਫ਼ ਚਾਹੁੰਦੇ ਹਨ ਅਤੇ ਅਕਾਲੀ ਦਲ ਹਮੇਸ਼ਾ ਪੰਥ, ਪੰਜਾਬ ਤੇ ਸੱਚਾਈ ਦੇ ਪੱਖ ’ਚ ਖੜ੍ਹਾ ਰਹੇਗਾ।