ਆਮ ਆਦਮੀ ਪਾਰਟੀ ਵੱਲੋਂ ਕਾਂਗਰਸ ਪਾਰਟੀ ਦੇ ਦਫ਼ਤਰ ਸਾਹਮਣੇ ਵਜਾਇਆ ਬੈਂਡ, ਲਗਾਇਆ ਧਰਨਾ
ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਦੇ ਖ਼ਿਲਾਫ਼ ਬੋਲੀ ਸ਼ਬਦਾਵਲੀ ਵਿਰੁੱਧ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਲੀਡਰਸਿਪ ਵੱਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਸ਼੍ਰੀ ਫਤਹਿਗੜ੍ਹ ਸਾਹਿਬ ਦੇ ਦਫ਼ਤਰ ਸਾਹਮਣੇ ਬੈਂਡ ਬਾਜਾ ਬਜਾ ਕੇ ਜ਼ਿਲ੍ਹਾ ਪੱਧਰ ’ਤੇ ਰੋਸ ਧਰਨਾ ਸ਼ੁਰੂ ਕੀਤਾ ਗਿਆ।
Publish Date: Fri, 13 Feb 2026 01:16 PM (IST)
Updated Date: Fri, 13 Feb 2026 01:20 PM (IST)
ਪਰਗਟ ਸਿੰਘ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ। ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਦੇ ਖ਼ਿਲਾਫ਼ ਬੋਲੀ ਸ਼ਬਦਾਵਲੀ ਵਿਰੁੱਧ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਲੀਡਰਸਿਪ ਵੱਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਸ਼੍ਰੀ ਫਤਹਿਗੜ੍ਹ ਸਾਹਿਬ ਦੇ ਦਫ਼ਤਰ ਸਾਹਮਣੇ ਬੈਂਡ ਬਾਜਾ ਬਜਾ ਕੇ ਜ਼ਿਲ੍ਹਾ ਪੱਧਰ ’ਤੇ ਰੋਸ ਧਰਨਾ ਸ਼ੁਰੂ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਜੇ ਲਿਬੜਾ ਦੀ ਅਗਵਾਈ ਹੇਠ ਲਗਾਏ ਗਏ ਰੋਸ਼ ਧਰਨੇ ਨੂੰ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ, ਆਮ ਆਦਮੀ ਪਾਰਟੀ ਦੇ ਐੱਸਸੀ ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਸਮੇਤ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਲੰਟੀਅਰ ਪਹੁੰਚੇ, ਜਿਨ੍ਹਾਂ ਵੱਲੋਂ ਜ਼ੋਰਦਾਰ ਨਾਰੇਬਾਜ਼ੀ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਦੇ ਰਵੱਈਏ ਦੀ ਨਿਖੇਧੀ ਕੀਤੀ ਗਈ।