ਆਮ ਆਦਮੀ ਪਾਰਟੀ ਨੇ ਲੋਕ ਹਿਤੈਸ਼ੀ ਬਜਟ ਪੇਸ਼ ਕੀਤਾ : ਲੋਧੀ
ਆਮ ਆਦਮੀ ਪਾਰਟੀ ਨੇ ਲੋਕ ਹਿਤੈਸ਼ੀ ਬਜਟ ਪੇਸ਼ ਕੀਤਾ : ਲੋਧੀ
Publish Date: Mon, 09 Mar 2026 05:42 PM (IST)
Updated Date: Mon, 09 Mar 2026 05:45 PM (IST)
ਮੁਕੇਸ਼ ਘਈ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਬਜਟ ਲੋਕ ਹਿਤੈਸ਼ੀ ਹੈ। ਇਹ ਵਿਚਾਰ ਆਮ ਆਦਮੀ ਪਾਰਟੀ ਦੇ ਯੂਥ ਆਗੂ ਤੇ ਵਾਰਡ ਨੰਬਰ 14 ਦੇ ਇੰਚਾਰਜ ਸਤਿਆਪਾਲ ਲੋਧੀ ਨੇ ਅੱਜ ਬਜਟ ਪੇਸ਼ ਹੋਣ ਮਗਰੋਂ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਲੋਧੀ ਨੇ ਕਿਹਾ ਕਿ ਅੱਜ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ਪੰਜਾਬ ਦੀਆਂ ਔਰਤਾਂ ਸਤਿਕਾਰ ਯੋਜਨਾ ਤਹਿਤ 1000 ਅਤੇ 1500 ਰੁਪਏ ਮਹੀਨਾ ਦੇਣ ਦਾ ਐਲਾਨ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕ ਹਿਤੈਸ਼ੀ ਯੋਜਨਾਵਾਂ ਦੀ ਹਰੇਕ ਗਾਰੰਟੀ ਨੂੰ ਪੂਰਾ ਕੀਤਾ ਹੈ ਜਿਸਤੋਂ ਰਾਜ ਦੇ ਲੋਕ ਭਲੀ ਭਾਂਤ ਜਾਣੂ ਹਨ। ਉਨ੍ਹਾਂ ਕਿਹਾ ਕਿ ਬਜ਼ਟ ਸੈਸ਼ਨ ਦੌਰਾਨ ਹਰ ਵਰਗ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਕੇ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਬਜਟ ਪੇਸ਼ ਕੀਤਾ ਹੈ ।