ਜਰੂਰੀ : ‘ਆਪ’ ਦੇ ਬਲਾਕ ਪ੍ਰਧਾਨ ਬਲਵੀਰ ਸੋਢੀ ਨੇ ਕੁਸ਼ਟ ਆਸ਼ਰਮ ’ਚ ਵੰਡੇ ਕੰਬਲ
‘ਆਪ’ ਦੇ ਬਲਾਕ ਪ੍ਰਧਾਨ ਬਲਵੀਰ ਸੋਢੀ ਨੇ ਕੁਸ਼ਟ ਆਸ਼ਰਮ ’ਚ ਵੰਡੇ ਕੰਬਲ
Publish Date: Tue, 06 Jan 2026 04:56 PM (IST)
Updated Date: Tue, 06 Jan 2026 04:59 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਨਵੇਂ ਸਾਲ ਦੀ ਆਮਦ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਤੇ ਉੱਘੇ ਸਮਾਜ ਸੇਵਕ ਬਲਵੀਰ ਸਿੰਘ ਸੋਢੀ ਵੱਲੋਂ ਕੁਸ਼ਟ ਆਸ਼ਰਮ ਸਰਹਿੰਦ ਵਿਖੇ ਰਹਿ ਰਹੇ ਲੋੜਵੰਦਾਂ ਨੂੰ ਕੜਾਕੇ ਦੀ ਠੰਢ ਤੋਂ ਬਚਾਅ ਲਈ ਕੰਬਲ ਤੇ ਮਠਿਆਈਆਂ ਵੰਡੀਆਂ ਗਈਆਂ। ਇਸ ਸੇਵਾ ਕਾਰਜ ਦੌਰਾਨ ਬਲਵੀਰ ਸਿੰਘ ਸੋਢੀ ਨੇ ਕਿਹਾ ਕਿ ਨਵਾਂ ਸਾਲ ਸਿਰਫ਼ ਆਪਣੀ ਖੁਸ਼ੀ ਤੱਕ ਸੀਮਤ ਨਹੀਂ ਹੋਣਾ ਚਾਹੀਦਾ, ਸਗੋਂ ਸਮਾਜ ਦੇ ਉਨ੍ਹਾਂ ਵਰਗਾਂ ਨਾਲ ਖੁਸ਼ੀਆਂ ਸਾਂਝੀਆਂ ਕਰਣੀਆਂ ਚਾਹੀਦੀਆਂ ਹਨ ਜੋ ਮਦਦ ਦੇ ਮੁਹਤਾਜ਼ ਹਨ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਸਿੰਘ ਲਖਵੀਰ ਰਾਏ ਦੀ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ ਹਮੇਸ਼ਾ ਸਮਾਜਕ ਭਲਾਈ ਅਤੇ ਗਰੀਬ-ਲੋੜਵੰਦ ਲੋਕਾਂ ਦੀ ਸਹਾਇਤਾ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਸੇਵਾ ਕਾਰਜ ਜਾਰੀ ਰਹਿਣਗੇ। ਇਸ ਮੌਕੇ ਆਸ਼ਰਮ ਪ੍ਰਬੰਧਕਾਂ ਅਤੇ ਰਹਿਣ ਵਾਲਿਆਂ ਵੱਲੋਂ ਬਲਵੀਰ ਸਿੰਘ ਸੋਢੀ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਦੀ ਇਸ ਪਹਿਲ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਮਹਿਲਾ ਵਿੰਗ ਦੀ ਪ੍ਰਧਾਨ ਐਡਵੋਕੇਟ ਰੀਨਾ ਰਾਣੀ, ਰਾਮ ਬਹਾਦਰ ਅਤੇ ਟਿੱਕਾ ਰਾਮ ਆਦਿ ਮੌਜੂਦ ਸਨ।