ਮਹਿਲਾਵਾਂ ਨਾਲ ਕੀਤਾ ਵਾਅਦਾ ਪੂਰਾ ਕਰਨ ’ਚ ਸਰਕਾਰ ਹੋਈ ਫੇਲ੍ਹ : ਨਾਗਰਾ
ਮਹਿਲਾਵਾਂ ਨਾਲ ਕੀਤਾ ਵਾਅਦਾ ਪੂਰਾ ਕਰਨ ਵਿਚ ਨਾਕਾਮ ਰਹੀ ਆਪ ਸਰਕਾਰ: ਨਾਗਰਾ
Publish Date: Mon, 06 Apr 2026 06:05 PM (IST)
Updated Date: Mon, 06 Apr 2026 06:07 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬਲਾਕ ਸਰਹਿੰਦ ਦੇ ਪਿੰਡ ਬਧੌਛੀ ਕਲਾਂ ਵਿਖੇ ਕਾਂਗਰਸੀ ਵਰਕਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਮਹਿਲਾਵਾਂ ਨਾਲ ਵੱਡਾ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਉਪਰੰਤ ਹਰ ਔਰਤ ਨੂੰ ਹਰ ਮਹੀਨੇ 1000 ਰੁਪਏ ਦੀ ਆਰਥਿਕ ਮਦਦ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਬਣੇ ਹੋਏ 4 ਸਾਲ ਦਾ ਸਮਾਂ ਬੀਤ ਚੁੱਕਾ ਹੈ, ਇਸ ਦੇ ਨਾਲ ਹੀ ਹੁਣ ਤੱਕ ਹਰ ਮਹਿਲਾ ਦੇ ਲਗਭਗ 48000 ਰੁਪਏ ਬਕਾਇਆ ਬਣਦੇ ਹਨ, ਜੋ ਕਿ ਸਰਕਾਰ ਵੱਲੋਂ ਤੁਰੰਤ ਦਿੱਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਵੱਡੇ-ਵੱਡੇ ਦਾਅਵੇ ਕੀਤੇ ਸਨ, ਪਰ ਅੱਜ ਹਕੀਕਤ ਇਹ ਹੈ ਕਿ ਜ਼ਿਆਦਾਤਰ ਵਾਅਦੇ ਕਾਗਜ਼ਾਂ ਤੱਕ ਹੀ ਸੀਮਿਤ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨਾਲ ਕੀਤਾ ਗਿਆ ਇਹ ਵਾਅਦਾ ਸਰਕਾਰ ਦੀ ਨੀਅਤ ਅਤੇ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਸਰਕਾਰ ਤੁਰੰਤ ਪ੍ਰਭਾਵ ਨਾਲ ਮਹਿਲਾਵਾਂ ਦੇ ਬਕਾਇਆ 48000 ਰੁਪਏ ਜਾਰੀ ਕਰੇ ਅਤੇ ਅੱਗੇ ਤੋਂ ਹਰ ਮਹੀਨੇ 1000 ਰੁਪਏ ਦੀ ਰਕਮ ਨਿਯਮਿਤ ਤੌਰ ’ਤੇ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਹੁਣ ਸਰਕਾਰ ਦੇ ਝੂਠੇ ਵਾਅਦਿਆਂ ਨੂੰ ਸਮਝ ਚੁੱਕੀਆਂ ਹਨ ਅਤੇ ਆਉਣ ਵਾਲੀਆਂ ਚੋਣਾਂ ਵਿਚ ਇਸ ਦਾ ਕਰਾਰਾ ਜਵਾਬ ਦੇਣਗੀਆਂ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਿਰਫ਼ ਇਸ਼ਤਿਹਾਰਬਾਜ਼ੀ ਤੱਕ ਹੀ ਸੀਮਿਤ ਰਹਿ ਗਈ ਹੈ ਅਤੇ ਜਮੀਨੀ ਹਕੀਕਤ ਵਿਚ ਲੋਕਾਂ ਨੂੰ ਕੋਈ ਰਾਹਤ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਲਈ ਸੰਘਰਸ਼ ਨੂੰ ਹੋਰ ਤੇਜ਼਼ ਕਰੇਗੀ ਅਤੇ ਹਰ ਮੰਚ ’ਤੇ ਸਰਕਾਰ ਦੀ ਨਾਕਾਮੀ ਨੂੰ ਬੇਨਕਾਬ ਕੀਤਾ ਜਾਵੇਗਾ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਬਧੌਛੀ, ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲਾ, ਬਲਵਿੰਦਰ ਸਿੰਘ, ਦਵਿੰਦਰ ਸਿੰਘ, ਰਿੰਕੂ, ਗੁਰਦੀਪ ਸਿੰਘ ਸੌਢੀ, ਸੁਰਿੰਦਰ ਸਿੰਘ ਸਾਬਕਾ ਪੰਚ, ਪਰਮਿੰਦਰ ਸਿੰਘ ਸਾਬਕਾ ਪੰਚ, ਸ਼ਿੰਦਾ ਬਧੌਛੀ, ਪੰਚ ਜੀਤ ਸਿੰਘ, ਜਸਵਿੰਦਰ ਸਿੰਘ, ਹਰਵਿੰਦਰ ਸਿੰਘ, ਕਮਲਜੀਤ ਸਿੰਘ, ਜੋਬਨਪ੍ਰੀਤ ਸਿੰਘ, ਜਗੀਰ ਪੰਚ, ਮਹਿੰਦਰ ਕੌਰ, ਸੁਰਜੀਤ ਕੌਰ, ਜਗੀਰ ਕੌਰ, ਰਾਣੋ, ਬਿੱਟਾ ਬਧੌਛੀ, ਗੁਰਧਿਆਨ ਸਿੰਘ, ਕ੍ਰਿਸ਼ਨ ਸਿੰਘ, ਸੋਨੀ ਸਹੋਤਾ, ਮਨਜੀਤ ਕੌਰ, ਪਿੰਟਾ ਪੰਚ, ਜਗੀਰ ਸਿੰਘ ਪੰਚ, ਦਲਵੀਰ ਕੌਰ, ਗੁਰਲੀਨ ਕੌਰ, ਰਿੰਪੀ, ਪਰਮੋਤਮ ਸਿੰਘ, ਦਵਿੰਦਰ ਸਿੰਘ, ਮਨਦੀਪ ਸਿੰਘ, ਰਘਵੀਰ ਸਿੰਘ, ਰਾਜੂ, ਗਰਜਾ ਸਿੰਘ, ਪਾਲਾ ਸਿੰਘ, ਸੱਤੀ, ਸੁਖਚੈਨ ਸਿੰਘ, ਜਸਪ੍ਰੀਤ ਸਿੰਘ, ਗੁਰਜੰਟ ਸਿੰਘ ਆਦਿ ਮੌਜੂਦ ਸਨ।