- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਬੇ ’ਚ ਵਿਗੜੀ ਕਾਨੂੰਨ-ਵਿਵਸਥਾ ਅਤੇ ਭ੍ਰਿਸ਼ਟਾਚਾਰ ’ਤੇ ਕਾਬੂ ਕਰਨ ਵਿਚ ਆਪ ਸਰਕਾਰ ਨਾਕਾਮ : ਨਾਗਰਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬਲਾਕ ਸਰਹਿੰਦ ਦੇ ਪਿੰਡ ਬਰਕਤਪੁਰ ਵਿਖੇ ਕਾਂਗਰਸੀ ਆਗੂਆਂ ਨਾਲ ਗੱਲਬਾਤ ਕਰਦਿਆਂ ਪੰਜਾਬ ਵਿਚ ਵਿਗੜ ਰਹੀ ਕਾਨੂੰਨ-ਵਿਵਸਥਾ ਅਤੇ ਵਧਦੇ ਭ੍ਰਿਸ਼ਟਾਚਾਰ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਸੂਬੇ ਵਿਚ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਅਤੇ ਹਰ ਪਾਸੇ ਅਫਰਾਤਫਰੀ ਦਾ ਮਾਹੌਲ ਬਣਿਆ ਹੋਇਆ ਹੈ। ਨਾਗਰਾ ਨੇ ਦੋਸ਼ ਲਗਾਇਆ ਕਿ ਸਰਕਾਰ ਆਪਣੇ ਵਾਅਦਿਆਂ ’ਤੇ ਖਰੀ ਨਹੀਂ ਉਤਰੀ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਦੀ ਬਜਾਏ ਉਸ ਨੂੰ ਹੋਰ ਵਧਾਵਾ ਦਿੱਤਾ ਜਾ ਰਿਹਾ ਹੈ। ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਨੂੰਨ-ਵਿਵਸਥਾ ਦੀ ਹਾਲਤ ਇਹ ਹੈ ਕਿ ਲੁੱਟਖੋਹ, ਚੋਰੀਆਂ ਤੇ ਹੋਰ ਅਪਰਾਧਕ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਪਰ ਸਰਕਾਰ ਇਸ ਮਾਮਲੇ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਨਾਗਰਾ ਨੇ ਕਿਹਾ ਕਿ ਲੋਕਾਂ ਨੇ ਬਦਲਾਅ ਦੀ ਆਸ ਨਾਲ ਆਪ ਸਰਕਾਰ ਨੂੰ ਚੁਣਿਆ ਸੀ, ਪਰ ਹੁਣ ਉਹ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਵਿਚ ਬੇਰੁਜ਼ਗਾਰੀ ਦੀ ਸਮੱਸਿਆ ਗੰਭੀਰ ਰੂਪ ਧਾਰ ਚੁੱਕੀ ਹੈ, ਪਰ ਸਰਕਾਰ ਵੱਲੋਂ ਕੋਈ ਢੰਗ ਦੀ ਨੀਤੀ ਨਹੀਂ ਬਣਾਈ ਗਈ। ਕਿਸਾਨ ਵਰਗ ਵੀ ਸੰਕਟ ਵਿਚ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਨ ਲਈ ਕੋਈ ਤਿਆਰ ਨਹੀਂ। ਨਾਗਰਾ ਨੇ ਕਿਹਾ ਕਿ ਸਿਹਤ ਅਤੇ ਸਿੱਖਿਆ ਵਰਗੇ ਅਹਿਮ ਖੇਤਰਾਂ ਵਿਚ ਵੀ ਸਰਕਾਰ ਦੀ ਕਾਰਗੁਜ਼ਾਰੀ ਨਿਰਾਸ਼ਾਜਨਕ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸੱਚਾਈ ਨੂੰ ਸਮਝ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਇਸ ਨਾਕਾਮ ਸਰਕਾਰ ਨੂੰ ਕਰਾਰਾ ਜਵਾਬ ਦੇਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਇਕਮਾਤਰ ਵਿਕਲਪ ਹੈ ਜੋ ਸੂਬੇ ਨੂੰ ਦੁਬਾਰਾ ਤਰੱਕੀ ਦੇ ਰਾਹ ’ਤੇ ਲਿਆ ਸਕਦੀ ਹੈ ਉਹ ਲੋਕਾਂ ਵਿਚ ਜਾ ਕੇ ਸਰਕਾਰ ਦੀ ਨਾਕਾਮੀਆਂ ਨੂੰ ਉਜਾਗਰ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ। ਇਸ ਮੌਕੇ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਮੰਡਲ ਪ੍ਰਧਾਨ ਧਰਮਿੰਦਰ ਸਿੰਘ ਨਬੀਪੁਰ, ਸਾਬਕਾ ਯੂਥ ਪ੍ਰਧਾਨ ਪਰਮਿੰਦਰ ਸਿੰਘ ਨੋਨੀ, ਇੰਦਰਜੀਤ ਸਿੰਘ ਬੀਬੀਪੁਰ, ਤਖਵਿੰਦਰ ਸਿੰਘ, ਪ੍ਰਕਾਸ਼ ਸਿੰਘ, ਬਿਕਰਮਜੀਤ ਸਿੰਘ, ਸੁਖਦੇਵ ਸਿੰਘ, ਭੁਪਿੰਦਰ ਸਿੰਘ, ਬੂਟਾ ਸਿੰਘ, ਮਸਤਾਨ ਸਿੰਘ, ਅਮਰਜੀਤ ਸਿੰਘ, ਪ੍ਰਤੀਮ ਸਿੰਘ, ਜੀਤ ਸਿੰਘ, ਚਰਨਜੀਤ ਸਿੰਘ, ਸੁਰਿੰਦਰ ਸਿੰਘ, ਮਲਕੀਤ ਸਿੰਘ, ਹਰਭਜਨ ਸਿੰਘ, ਜਗਮੋਹਨ ਸਿੰਘ, ਸੁਲਤਾਨ ਸਿੰਘ, ਗੁਰਵਿੰਦਰ ਸਿੰਘ, ਅਨਮੋਲ ਸਿੰਘ, ਅਜੈਬ ਸਿੰਘ ਆਦਿ ਮੌਜੂਦ ਸਨ।